ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ ਵੱਲੋਂ ਦੋਵੇਂ ਮੁਲਜ਼ਮ ਕਾਬੂ

Thursday, Aug 20, 2026 - 08:31 AM (IST)

ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਜਲੰਧਰ (ਮਹੇਸ਼ ਖੋਸਲਾ) : ਥਾਣਾ ਸਦਰ ਜਮਸ਼ੇਰ ਦੀ ਪੁਲਸ ਚੌਕੀ ਫਤਿਹਪੁਰ (ਪ੍ਰਤਾਪਪੁਰਾ) ਅਧੀਨ ਪੈਂਦੇ ਇਲਾਕੇ ਖਾਂਬਰਾ ਦੀ ਧਰਮਪੁਰਾ ਆਬਾਦੀ ਵਿਚ ਜਾਇਦਾਦ ਨੂੰ ਲੈ ਕੇ ਇਕ ਦਿਵਿਆਂਗ ਵਿਅਕਤੀ ਦੀ ਉਸ ਦੇ ਸਕੇ ਭਰਾ ਵੱਲੋਂ ਆਪਣੀ ਪਤਨੀ ਨਾਲ ਮਿਲ ਕੇ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਟਹਿਲ ਦਾਸ ਪੁੱਤਰ ਪ੍ਰੀਤਮ ਦਾਸ ਵਜੋਂ ਹੋਈ ਹੈ। ਇਸ ਹੱਤਿਆ ਦੇ ਮਾਮਲੇ ਨੂੰ ਸਿਰਫ਼ 24 ਘੰਟਿਆਂ ਵਿਚ ਹੀ ਕਮਿਸ਼ਨਰੇਟ ਪੁਲਸ ਨੇ ਟ੍ਰੇਸ ਕਰਦੇ ਹੋਏ ਮ੍ਰਿਤਕ ਵਿਅਕਤੀ ਦੇ ਭਰਾ ਅਤੇ ਉਸ ਦੀ ਭਾਬੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਸ ਮੁਤਾਬਕ, ਘਰੇਲੂ ਜਾਇਦਾਦ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਹਿੰਸਕ ਰੂਪ ਲੈ ਲਿਆ ਸੀ, ਜਿਸ ਤੋਂ ਬਾਅਦ ਮੁਲਜ਼ਮ ਜੋੜੇ ਨੇ 35 ਸਾਲਾ ਦਿਵਿਆਂਗ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ, ਡੰਡੇ ਅਤੇ ਇੱਟ ਨਾਲ ਹਮਲਾ ਕਰ ਦਿੱਤਾ। ਗੰਭੀਰ ਰੂਪ ਵਿਚ ਜ਼ਖ਼ਮੀ ਵਿਅਕਤੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ.ਸੀ.ਪੀ. ਸਪੈਸ਼ਲ ਬ੍ਰਾਂਚ ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ.-2 ਮਾਧਵੀ ਸ਼ਰਮਾ ਦੀਆਂ ਗਾਈਡਲਾਈਨਜ਼ ’ਤੇ ਕੰਮ ਕਰਦੇ ਹੋਏ ਏ.ਸੀ.ਪੀ. ਜਲੰਧਰ ਕੈਂਟ ਕੁਲਵਿੰਦਰ ਸਿੰਘ ਵਿਰਕ ਦੀ ਅਗਵਾਈ ਵਿਚ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਸੰਜੀਵ ਸੂਰੀ ਅਤੇ ਫਤੇਹਪੁਰ (ਪ੍ਰਤਾਪਪੁਰਾ) ਪੁਲਸ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਵਿਕਟਰ ਮਸੀਹ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਪੁਲਸ ਅਨੁਸਾਰ, ਧਰਮਪੁਰਾ ਆਬਾਦੀ (ਖਾਂਬਰਾ) ਨਿਵਾਸੀ ਸੋਹਾਂਗ ਉਰਫ਼ ਭੋਲਾ ਪੁੱਤਰ ਪ੍ਰੀਤਮ ਦਾਸ ਦਾ ਆਪਣੇ ਛੋਟੇ ਭਰਾ ਟਹਿਲ ਦਾਸ ਨਾਲ ਜਾਇਦਾਦ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਵਿਵਾਦ ਦੌਰਾਨ ਸੋਹਾਂਗ ਨੇ ਆਪਣੀ ਪਤਨੀ ਕਮਲਜੀਤ ਕੌਰ ਨਾਲ ਮਿਲ ਕੇ ਟਹਿਲ ਦਾਸ ’ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਟਹਿਲ ਦਾਸ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਜੋੜਾ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਦਿਵਿਆਂਗ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਮਾਤਾ ਹਰਬੰਸ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਵਿਚ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 314, ਮਿਤੀ 16 ਅਗਸਤ 2026, ਧਾਰਾ 103(1), 3(5) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ।

ਮਾਮਲਾ ਦਰਜ ਹੋਣ ਤੋਂ ਬਾਅਦ ਪੁਲਸ ਟੀਮ ਨੇ ਮੁਲਜ਼ਮਾਂ ਦੀ ਭਾਲ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਪੁਲਸ ਮੁਤਾਬਕ, ਲਗਾਤਾਰ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਘਟਨਾ ਦੇ ਲਗਭਗ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕਥਿਤ ਤੌਰ ’ਤੇ ਵਾਰਦਾਤ ਵਿਚ ਵਰਤਿਆ ਖ਼ੂਨ ਨਾਲ ਲਿਬੜਿਆ ਡੰਡਾ, ਟੁੱਟਿਆ ਹੋਇਆ ਚਾਕੂ (ਤੇਜ਼ਧਾਰ ਹਥਿਆਰ), ਖ਼ੂਨ ਨਾਲ ਲਿਬੜੀ ਸੀਮੈਂਟ ਦੀ ਇੱਟ ਅਤੇ ਇਕ ਆਟੋ ਰਿਕਸ਼ਾ ਬਰਾਮਦ ਕੀਤਾ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਜੱਜ ਸਾਹਿਬ ਦੇ ਹੁਕਮਾਂ ’ਤੇ ਜੇਲ ਭੇਜ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News