ਭਰਾ ਦੀ ਮੌਤ ਨੂੰ ਨਾ ਸਹਾਰਦਿਆਂ ਵੱਡੇ ਭਰਾ ਨੇ ਵੀ ਤੋੜਿਆ ਦਮ, ਇਕੋ ਚਿਖ਼ਾ 'ਤੇ ਹੋਇਆ ਦੋਵਾਂ ਦਾ ਸਸਕਾਰ

Saturday, Feb 17, 2024 - 05:44 AM (IST)

ਭਰਾ ਦੀ ਮੌਤ ਨੂੰ ਨਾ ਸਹਾਰਦਿਆਂ ਵੱਡੇ ਭਰਾ ਨੇ ਵੀ ਤੋੜਿਆ ਦਮ, ਇਕੋ ਚਿਖ਼ਾ 'ਤੇ ਹੋਇਆ ਦੋਵਾਂ ਦਾ ਸਸਕਾਰ

ਡੇਰਾ ਬਾਬਾ ਨਾਨਕ (ਜ.ਬ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਅਲੀ ਨੰਗਲ ਵਿੱਚ ਉਸ ਵੇਲੇ ਮਾਹੌਲ ਗ਼ਮਗੀਨ ਹੋ ਗਿਆ ਜਦੋਂ ਦੋ ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਭਰਾਵਾਂ ਦੇ ਚਚੇਰੇ ਭਰਾ ਅਤੇ ਰਿਸ਼ਤੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ (42) ਪੁੱਤਰ ਰਤਨ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ।

ਇਸ ਦੌਰਾਨ ਉਸ ਨੂੰ ਇਕਦਮ ਘਬਰਾਹਟ ਮਹਿਸੂਸ ਹੋਈ ਤਾਂ ਉਸ ਨੂੰ ਤੁਰੰਤ ਬਟਾਲਾ ਦੇ ਨਿਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਸ ਦੀ ਮੌਤ ਦੀ ਖ਼ਬਰ ਉਸ ਦੇ ਵੱਡੇ ਭਰਾ ਸੁਖਵਿੰਦਰ ਸਿੰਘ ਨੂੰ ਦਿੱਤੀ ਗਈ ਜੋ ਕਿ ਲੁਧਿਆਣਾ ਦੀ ਇੱਕ ਨਿਜੀ ਕੰਪਨੀ ਵਿੱਚ ਡਰਾਈਵਰ ਦੀ ਨੌਕਰੀ ਕਰਦਾ ਸੀ। ਜਦੋਂ ਉਸ ਨੂੰ ਆਪਣੇ ਭਰਾ ਦੀ ਮੌਤ ਦਾ ਪਤਾ ਲੱਗਿਆ ਤਾਂ ਉਸ ਵੱਲੋਂ ਭਰਾ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਵੀ ਕੰਪਨੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਕਿ ਉਸ ਨੂੰ ਵੀ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ। 

PunjabKesari

ਇਹ ਵੀ ਪੜ੍ਹੋ- ਅਮਰੀਕਾ 'ਚ ਹੋਈ ਸੀ ਨੌਜਵਾਨ ਦੀ ਮੌਤ, ਦੇਖਣ ਗਏ ਰਿਸ਼ਤੇਦਾਰ ਨਾਲ ਵੀ ਵਾਪਰ ਗਿਆ ਭਾਣਾ, ਹਾਦਸੇ 'ਚ ਗਈ ਜਾਨ

ਜਦੋਂ ਦੋਵਾਂ ਸਕੇ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਸ਼ਮਸ਼ਾਨਘਾਟ ਅੰਤਿਮ ਸੰਸਕਾਰ ਲਈ ਲਿਆਂਦੀਆਂ ਗਈਆਂ ਤਾਂ ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਸੀ ਤੇ ਉੱਥੇ ਹੀ ਦੋਵਾਂ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਇੱਕੋ ਚਿਖਾ ’ਤੇ ਅਗਨੀ ਭੇਟ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕੰਪਨੀ ਅਧਿਕਾਰੀਆਂ ਤੋ ਮੰਗ ਕੀਤੀ ਹੈ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੰਪਨੀ ਵਿੱਚ ਨੌਕਰੀ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ। ਇਸ ਮੌਕੇ ਸੁਲੱਖਣ ਸਿੰਘ, ਮੱਖਣ ਸਿੰਘ,ਜਸਵੰਤ ਸਿੰਘ ,ਬਲਵਿੰਦਰ ਸਿੰਘ,ਬਿਕਰਮਜੀਤ ਸਿੰਘ ,ਅਰਜਨ ਸਿੰਘ,ਟਹਿਲ ਸਿੰਘ ,ਗੁਰਦੀਪ ਸਿੰਘ, ਜਗਦੀਪ ਸਿੰਘ ਰਜਿੰਦਰ ਸਿੰਘ ਹਰਦਿਆਲ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪਤਨੀ ਨੂੰ ਸੀ ਇੰਸਟਾਗ੍ਰਾਮ 'ਤੇ Reels ਬਣਾਉਣ ਦਾ ਜਨੂੰਨ, ਪਤੀ ਨੂੰ ਨਹੀਂ ਸੀ ਪਸੰਦ ਤਾਂ ਅੱਕ ਕੇ ਚੁੱਕਿਆ ਖ਼ੌਫ਼ਨਾਕ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News