ਮਾਨਸਾ ''ਚ ਵੱਡੀ ਵਾਰਦਾਤ, ਦਿਓਰ-ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Thursday, Jan 11, 2024 - 04:08 PM (IST)

ਮਾਨਸਾ ''ਚ ਵੱਡੀ ਵਾਰਦਾਤ, ਦਿਓਰ-ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਮਾਨਸਾ/ਬੁਢਲਾਡਾ (ਪਮਦੀਪ ਰਾਣਾ, ਬਾਂਸਲ)- ਮਾਨਸਾ ਵਿਚ ਦੋਹਰੇ ਕਤਲ ਦੀ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਬਜ਼ੁਰਗ ਔਰਤ ਅਤੇ ਇਕ ਬਜ਼ੁਰਗ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਕਤ ਵਾਰਦਾਤ ਮਾਨਸਾ ਦੇ ਪਿੰਡ ਅਹਿਮਦਪੁਰ ਵਿਚ ਵਾਪਰੀ। ਇਹ ਦੋਵੇਂ ਬਜ਼ੁਰਗ ਗੁਆਂਢੀ ਸਨ ਅਤੇ ਰਿਸ਼ਤੇ ਵਿਚ ਦਿਓਰ-ਭਰਜਾਈ ਲੱਗਦੇ ਸਨ। ਫਿਲਹਾਲ ਇਸ ਮਾਮਲੇ ਵਿਚ ਥਾਣਾ ਸਿਟੀ ਬੁਢਲਾਡਾ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

PunjabKesari

ਪਿੰਡ ਵਿਚ ਦੋਹਰੇ ਕਤਲ ਦੀ ਵਾਰਦਾਤ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕਾਂ ਦੀ ਪਛਾਣ ਅਨੁਸਾਰ ਜੰਗੀਰ ਸਿੰਘ (62) ਅਤੇ ਰਣਜੀਤ ਕੌਰ (60) ਵਾਸੀ ਅਹਿਮਦਪੁਰ ਵਜੋਂ ਹੋਈ ਹੈ ਅਤੇ ਦੋਵੇਂ ਰਿਸ਼ਤੇ ਵਿਚ ਦਿਓਰ-ਭਰਜਾਈ ਸਨ। ਅਜੇ ਤੱਕ ਮਾਮਲੇ ਵਿਚ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਤਲ ਕਿਉਂ ਕੀਤਾ ਗਿਆ ਹੈ। ਫਿਲਹਾਲ ਥਾਣਾ ਸਿਟੀ ਬੁਢਲਾਡਾ ਪੁਲਸ ਨੇ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। 

PunjabKesari

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀਆਂ ਰੈਲੀਆਂ 'ਤੇ ਰਾਜਾ ਵੜਿੰਗ ਦੀ ਖੁੱਲ੍ਹ ਕੇ ਨਾਰਾਜ਼ਗੀ ਆਈ ਬਾਹਰ, ਦਿੱਤੀ ਖੁੱਲ੍ਹੀ ਚੁਣੌਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News