ਅਣਪਛਾਤਾ ਮੋਟਰਸਾਈਕਲ ਸਵਾਰ ਬਜ਼ੁਰਗ ਦੇ ਗੋਲ਼ੀ ਮਾਰ ਕੇ ਹੋਇਆ ਫਰਾਰ

Tuesday, Aug 10, 2021 - 06:00 PM (IST)

ਅਣਪਛਾਤਾ ਮੋਟਰਸਾਈਕਲ ਸਵਾਰ ਬਜ਼ੁਰਗ ਦੇ ਗੋਲ਼ੀ ਮਾਰ ਕੇ ਹੋਇਆ ਫਰਾਰ

ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ) : ਇੱਥੋਂ ਦੇ ਨਜ਼ਦੀਕੀ ਪਿੰਡ ਨੋਰਾ ਵਿਖੇ ਬੀਤੇ ਦਿਨੀਂ ਘਰ ਤੋ ਆਪਣੇ ਖੇਤਾ ਵਿਚ ਜਾ ਰਹੇ ਇਕ 60 ਸਾਲਾ ਬਜ਼ੁਰਗ ਨੂੰ ਅਣਪਛਾਤੇ ਮੋਟਰ ਸਾਈਕਲ ਸਵਾਰ ਵੱਲੋਂ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵਾਰਦਾਤ ਬਾਰੇ ਗੋਲੀ ਦਾ ਸ਼ਿਕਾਰ ਹੋਏ ਬਲਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਸੈਣੀ ਵਾਸੀ ਨੋਰਾ ਦੀ ਪਤਨੀ ਰਵਿੰਦਰ ਕੌਰ ਨੇ ਦੱਸਿਆ ਕਿ ਉਹ ਦੋਵੇਂ ਜੀਅ ਸ਼ਾਮ ਨੂੰ ਘਰ ਤੋਂ ਭੂਤਾ ਰੋਡ ’ਤੇ ਸਥਿਤ ਆਪਣੇ ਖੇਤਾਂ ਨੂੰ ਜਾ ਰਹੇ ਸਨ ਤਾਂ ਇਕ ਮੋਟਰ ਸਵਾਰ ਜਿਸ ਨੇ ਚਿੱਟੇ ਰੰਗ ਦੀ ਕਮੀਜ਼ ਪਾਈ ਹੋਈ ਸੀ ਅਤੇ ਸਿਰ ’ਤੇ ਪਰਨਾ ਬੰਨਿਆ ਹੋਇਆ ਸੀ ਜੋ ਕਿ ਸਾਡੇ ਪਿੱਛੇ ਤੋਂ ਆਇਆ ਅਤੇ ਗੋਲੀ ਮਾਰ ਕੇ ਫਰਾਰ ਹੋ ਗਿਆ।ਉਨ੍ਹਾਂ ਦੱਸਿਆ ਕਿ ਉਕਤ ਗੋਲੀ ਬਲਵਿੰਦਰ ਸਿੰਘ ਦੇ ਮੋਢੇ ਤੋਂ ਥੋੜਾ ਹੇਠਾ ਪਿੱਠ ਵਾਲੇ ਪਾਸੇ ਵੱਜੀ।

ਉਨ੍ਹਾਂ ਦੱਸਿਆ ਕਿ ਉਸ ਉਪੰਰਤ ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਬਲਵਿੰਦਰ ਸਿੰਘ ਨੂੰ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸ.ਐੱਚ. ਓ ਚੋਧਰੀ ਨਰੇਸ਼ ਕੁਮਾਰੀ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜ ਗਏ ਅਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਬਲਵਿੰਦਰ ਸਿੰਘ ਦੀ ਬਜ਼ੁਰਗ ਮਾਤਾ ਸਤਿਆ ਜੋ ਅੰਦਾਜ਼ਨ 90 ਸਾਲ ਦੇ ਕਰੀਬ ਹਨ ਨੇ ਭਰੀਆਂ ਅੱਖਾਂ ਨਾਲ ਦੱਸਿਆ ਕਿ ਉਸ ਦਾ ਪੁੱਤਰ ਤਾਂ ਹਲਵਾਈ ਦਾ ਕੰਮ ਕਰਦਾ ਹੈ ਤੇ ਦਿਹਾੜੀਆਂ ਲਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਹੈ ਅਤੇ ਕਿਸੇ ਨਾਲ ਉਸਦਾ ਕੋਈ ਵੈਰ ਵਿਰੋਧ ਨਹੀਂ ਹੈ ਫਿਰ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਉਸ ਨੂੰ ਗੋਲੀ ਕਿਉਂ ਮਾਰੀ ਇਸ ਦੀ ਪ੍ਰਸ਼ਾਸਨ ਜਾਂਚ ਕਰੇ ਅਤੇ ਗੋਲੀ ਮਾਰਨ ਵਾਲੇ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।


author

Gurminder Singh

Content Editor

Related News