ਮੋਹਾਲੀ ''ਚ ਬਜ਼ੁਰਗ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
Saturday, Feb 16, 2019 - 06:53 PM (IST)
ਮੋਹਾਲੀ (ਜੱਸੋਵਾਲ) : ਮੋਹਾਲੀ 'ਚ ਇਕ ਬਜ਼ੁਰਗ ਵਿਅਕਤੀ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰਨੈਲ ਸਿੰਘ ਨਾਂ ਦੇ ਇਸ ਵਿਅਕਤੀ ਨੇ ਸੈਕਟਰ 69 ਸਥਿਤ ਆਪਣੇ ਘਰ ਦੀ ਪਹਿਲੀ ਮੰਜ਼ਿਲ ਉੱਤੇ ਡਰਾਇੰਗ ਰੂਮ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਕਰਨੈਲ ਸਿੰਘ ਇਕ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ ਸਨ ਤੇ ਉਨ੍ਹਾਂ ਦੀ ਆਵਾਜ਼ ਚਲੀ ਗਈ ਸੀ।
ਇਸ ਘਟਨਾ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗ ਪਏ ਅਤੇ ਡੀਪ੍ਰੈਸ਼ਨ ਦੇ ਸ਼ਿਕਾਰ ਹੋ ਗਏ।ਜਿਸ ਦੇ ਚੱਲਦੇ ਉਨ੍ਹਾਂ ਸ਼ਨੀਵਾਰ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਖ਼ੁਦਕੁਸ਼ੀ ਲਈ ਵਰਤੀ 12 ਬੋਰ ਦੀ ਗੰਨ ਵੀ ਬਰਾਮਦ ਕਰ ਲਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।