ਲੁਧਿਆਣਾ: ਕਾਂਗਰਸੀ ਸਰਪੰਚ ਦੇ ਪਤੀ ਦਾ ਸ਼ਰਮਨਾਕ ਕਾਰਾ, ਬਜ਼ੁਰਗ ਜੋੜੇ ਦੀ ਕੀਤੀ ਕੁੱਟਮਾਰ

Friday, Oct 23, 2020 - 05:34 PM (IST)

ਲੁਧਿਆਣਾ: ਕਾਂਗਰਸੀ ਸਰਪੰਚ ਦੇ ਪਤੀ ਦਾ ਸ਼ਰਮਨਾਕ ਕਾਰਾ, ਬਜ਼ੁਰਗ ਜੋੜੇ ਦੀ ਕੀਤੀ ਕੁੱਟਮਾਰ

ਮੁੱਲਾਂਪੁਰ ਦਾਖਾ (ਰਾਜ)— ਪਿੰਡ ਦਾਖਾ ਵਿਖੇ ਇਕ ਕਾਂਗਰਸੀ ਸਰਪੰਚ ਦੇ ਪਤੀ ਵੱਲੋਂ ਇਕ ਬਜ਼ੁਰਗ ਜੋੜੇ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਤੋਂ ਬਾਅਦ ਜਿੱਥੇ ਬਜ਼ੁਰਗ ਜੋੜਾ ਰਾਏਕੋਟ ਦੇ ਸਿਵਲ ਹਸਪਤਾਲ ਦਾਖ਼ਲ ਹੈ, ਉਥੇ ਹੀ ਪੁਲਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਰ ਰਹੀ ਹੈ ਪਰ ਬਜ਼ੁਰਗ ਜੋੜਾ ਆਪਣੇ ਨਾਲ ਹੋਈ ਧੱਕੇਸ਼ਾਹੀ ਖ਼ਿਲਾਫ਼ ਪੁਲਸ ਕੋਲੋਂ ਇਨਸਾਫ ਦੀ ਮੰਗ ਕਰ ਰਿਹਾ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਕਾਂਗਰਸੀ ਸਰਪੰਚ ਦੇ ਪਤੀ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਹੈ ਪਰ ਕੈਮਰੇ ਸਾਹਮਣੇ ਕੁਝ ਵੀ ਕਹਿਣ ਲਈ ਅੱਗੇ ਨਹੀਂ ਆ ਰਿਹਾ।

ਟਾਂਡਾ: ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਮੁਲਜ਼ਮਾਂ 'ਤੇ ਲੋਕਾਂ ਨੇ ਕੀਤਾ ਹਮਲਾ

PunjabKesari

ਮਿਲੀ ਜਾਣਕਾਰੀ ਮੁਤਾਬਕ ਦਾਖੇ ਪਿੰਡ 'ਚ ਰਹਿ ਰਹੇ ਇਸ ਬਜ਼ੁਰਗ ਜੋੜੇ ਨੂੰ ਇਕ ਐੱਨ. ਆਰ. ਆਈ. ਨੇ ਆਪਣੇ ਘਰ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਦਿੱਤੀ ਹੋਣ ਕਰਕੇ ਇਹ ਜੋੜਾ ਇਸ ਪਿੰਡ 'ਚ ਰਹਿ ਰਿਹਾ ਹੈ। ਪਿੰਡ 'ਚ ਪੈ ਰਹੇ ਸੀਵਰੇਜ ਕਰਕੇ ਇਸ ਬਜ਼ੁਰਗ ਜੋੜੇ ਦੀ ਬਹਿਸ ਪਿੰਡ ਦੀ ਸਰਪੰਚ ਬੀਬੀ ਰਵਿੰਦਰ ਕੌਰ ਦੇ ਪਤੀ ਜਤਿੰਦਰ ਸਿੰਘ ਨਾਲ ਹੋਈ ਅਤੇ ਇਸੇ ਬਹਿਸ ਦੇ ਚੱਲਦਿਆਂ ਕਾਂਗਰਸੀ ਸਰਪੰਚ ਦੇ ਪਤੀ ਵੱਲੋਂ ਇਸ ਬਜੁਰਗ ਜੋੜੇ ਦੀ ਕੁੱਟਮਾਰ ਕਰ ਦਿੱਤੀ ਗਈ। ਜ਼ਖ਼ਮੀ ਹਾਲਤ 'ਚ ਉਕਤ ਬਜ਼ੁਰਗ ਜੋੜੇ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਰਿਸ਼ਤੇ ਤੋਂ ਮਨ੍ਹਾ ਕਰਨ 'ਤੇ ਨੌਜਵਾਨ ਦਾ ਸ਼ਰਮਨਾਕ ਕਾਰਾ, ਕਾਰ 'ਚ ਬਿਠਾ ਮਾਂ-ਧੀ ਦੀ ਕੀਤੀ ਕੁੱਟਮਾਰ

PunjabKesari

ਹਸਪਤਾਲ 'ਚ ਦਾਖ਼ਲ ਇਸ ਬਜ਼ੁਰਗ ਜੋੜੇ ਨੇ ਦੱਸਿਆ ਕਿ ਛੋਟੀ ਜਿਹੀ ਬਹਿਸ ਦੇ ਚਲਦਿਆਂ ਪਿੰਡ ਦੀ ਸਰਪੰਚ ਦੇ ਪਤੀ ਜਤਿੰਦਰ ਸਿੰਘ ਵਲੋਂ ਉਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਬਜ਼ੁਰਗ ਨੂੰ ਅਜੇ ਵੀ ਪੂਰੀ ਹੋਸ਼ ਨਹੀਂ ਹੈ। ਪੁਲਸ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਦੇਖੋ ਹੁਣ ਸਾਨੂੰ ਇਨਸਾਫ਼ ਮਿਲਦਾ ਹੈ ਕਿ ਨਹੀਂ।

ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

PunjabKesari

ਇਸ ਪੂਰੇ ਮਾਮਲੇ ਬਾਰੇ ਜਦੋਂ ਦਾਖੇ ਦੇ ਡੀ. ਐੱਸ. ਪੀ. ਗੁਰਬੰਸ ਸਿੰਘ ਬੈਂਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਸ਼ਿਕਾਇਤ ਦੋਵੇਂ ਧਿਰਾਂ ਵੱਲੋਂ ਆ ਗਈ ਹੈ ਅਤੇ ਸਰਪੰਚ ਪਤੀ ਦਾ ਕਹਿਣਾ ਹੈ ਕਿ ਬਜ਼ੁਰਗ ਨੇ ਉਸ ਦੇ ਸਿਰ 'ਚ ਰਾਡ ਮਾਰੀ ਹੈ। ਬਾਕੀ ਪੁਲਸ ਆਪਣੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

PunjabKesari

ਇਹ ਵੀ ਪੜ੍ਹੋ: ਪਤੀ ਦਾ ਰੂਹ ਕੰਬਾਊ ਕਾਰਾ, ਦਾਤਰ ਨਾਲ ਪਤਨੀ ਦਾ ਗਲਾ ਵੱਢ ਕੇ ਦਿੱਤੀ ਭਿਆਨਕ ਮੌਤ


author

shivani attri

Content Editor

Related News