ਰੰਜਿਸ਼ ਕਾਰਨ ਬਜ਼ੁਰਗ ਦਾ ਕਤਲ, ਚਾਕੂ ਮਾਰ-ਮਾਰ ਗੁਆਂਢੀ ਨੇ ਉਤਾਰਿਆ ਮੌਤ ਦੇ ਘਾਟ
Wednesday, Mar 08, 2023 - 06:43 PM (IST)

ਕਪੂਰਥਲਾ (ਓਬਰਾਏ) : ਜ਼ਿਲ੍ਹੇ ਦੇ ਪਿੰਡ ਚੱਕੋਕੀ 'ਚ ਪੁਰਾਣੀ ਰੰਜਿਸ਼ ਕਾਰਨ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਕਥਿਤ ਤੌਰ 'ਤੇ ਘਰੋਂ ਨਿਕਲੇ ਬਜ਼ੁਰਗ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਥਾਣਾ ਢਿੱਲਵਾਂ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਇਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰ 4 ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਡਾਕਟਰ ਤੋਂ ਲੁੱਟੀ ਆਰਟਿਕਾ ਕਾਰ
ਮ੍ਰਿਤਕ ਹਰਨਾਮ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ 'ਚ ਰੱਖਣ ਪਹੁੰਚੇ ਏ.ਐੱਸ.ਆਈ. ਮੂਰਤਾ ਸਿੰਘ ਨੇ ਦੱਸਿਆ ਕਿ ਜੀਤ ਸਿੰਘ (92) ਵਾਸੀ ਚੱਕੋਕੀ ਸਵੇਰੇ ਜੰਗਲ-ਪਾਣੀ ਲਈ ਗਿਆ ਹੋਇਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਤੋਂ ਹੀ ਮੌਜੂਦ ਉਸ ਦੇ ਇਕ ਗੁਆਂਢੀ ਨੇ ਕਥਿਤ ਤੌਰ 'ਤੇ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਦਰਦਨਾਕ ਘਟਨਾ : ਕਾਰ ਨੂੰ ਅੱਗ ਲੱਗਣ ਕਾਰਨ 5 ਸਾਲਾ ਮਾਸੂਮ ਬੱਚੀ ਜ਼ਿੰਦਾ ਸੜੀ
ਕਤਲ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਅਤੇ ਕਤਲ 'ਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਥਾਣਾ ਢਿੱਲਵਾਂ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਰਿਸ਼ਤੇਦਾਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ। ਬਿਆਨ ਤੋਂ ਬਾਅਦ ਹੀ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।