82 ਸਾਲਾ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਕੀਤੀ ਇਹ ਮੰਗ

Thursday, Dec 29, 2022 - 01:55 AM (IST)

82 ਸਾਲਾ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਕੀਤੀ ਇਹ ਮੰਗ

ਹੁਸ਼ਿਆਰਪੁਰ (ਅਮਰੀਕ) : ਹਲਕਾ ਮੁਕੇਰੀਆਂ ਅਧੀਨ ਆਉਂਦੇ ਪਿੰਡ ਛਾਂਗਲਾ ਦੇ ਰਹਿਣ ਵਾਲੇ ਇਕ 82 ਸਾਲ ਦੇ ਬਜ਼ੁਰਗ ਨੂੰ ਬੀਤੀ 24 ਦਸੰਬਰ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿਧੀ ਚੰਦ ਪੁੱਤਰ ਭਗਤ ਰਾਮ ਵਾਸੀ ਪਿੰਡ ਛਾਂਗਲਾ ਵਜੋਂ ਹੋਈ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਮ੍ਰਿਤਕ ਦੇ ਭਤੀਜੇ ਨੇ ਦੱਸਿਆ ਕਿ 24 ਦਸੰਬਰ ਦੀ ਰਾਤ ਕਰੀਬ ਸਾਢੇ 12 ਵਜੇ ਉਸ ਦੇ ਚਾਚੇ ਬਿਧੀ ਚੰਦ ਵੱਲੋਂ ਬਚਾਅ ਲਈ ਰੌਲਾ ਪਾਇਆ ਜਾ ਰਿਹਾ ਸੀ, ਜਦੋਂ ਉਹ ਮੌਕੇ 'ਤੇ ਗਏ ਤਾਂ 2 ਨੌਜਵਾਨ ਜਿਨ੍ਹਾਂ ਦੇ ਹੱਥਾਂ 'ਚ ਤੇਜ਼ਧਾਰ ਹਥਿਆਰ ਸੀ, ਉਨ੍ਹਾਂ ਦੇ ਬਜ਼ੁਰਗ 'ਤੇ ਹਮਲਾ ਕਰਕੇ ਭੱਜ ਰਹੇ ਸਨ।

ਇਹ ਵੀ ਪੜ੍ਹੋ : PU ’ਚ ਕੋਰੋਨਾ ਨੇ ਦਿੱਤੀ ਦਸਤਕ, ਨਿਊਯਾਰਕ ਤੋਂ ਵਾਪਸ ਆਇਆ ਰਿਸਰਚ ਸਕਾਲਰ ਪਾਜ਼ੇਟਿਵ

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਤੁਰੰਤ ਗੰਭੀਰ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਆਂਦਾ ਗਿਆ, ਜਿਥੇ ਉਨ੍ਹਾਂ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਾਤਲਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਡੀਐੱਸਪੀ ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਹਨੇਰੇ ’ਚ ਲੁੱਟ ਨੂੰ ਦਿੱਤਾ ਅੰਜਾਮ, ਮੋਬਾਈਲ ਤੇ ਨਕਦੀ ਖੋਹ ਕੇ ਫਰਾਰ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News