ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼

Sunday, Aug 23, 2026 - 02:30 PM (IST)

ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼

ਜਲੰਧਰ (ਮਾਹੀ)- ਜਲੰਧਰ ਦੇ ਪਿੰਡ ਰੰਧਾਵਾ ਮਸੰਦਾ 'ਚ 70 ਸਾਲਾ ਬਜ਼ੁਰਗ ਰਾਮ ਪ੍ਰਕਾਸ਼ ਪੁੱਤਰ ਨਾਵਾਂ ਰਾਮ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਤਲਾਂ ਵੱਲੋਂ ਕਤਲ ਤੋਂ ਬਾਅਦ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਬਜ਼ੁਰਗ ਦੇ ਚਿਹਰੇ 'ਤੇ ਪੱਥਰ ਨਾਲ ਵਾਰ ਕੀਤੇ ਗਏ ਜਦਕਿ ਸਰੀਰ 'ਤੇ ਵੀ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ। ਪਰਿਵਾਰਕ ਮੈਂਬਰ ਗੁਰਪ੍ਰੀਤ ਮਾਹੀ ਮੁਤਾਬਕ ਰਾਮ ਪ੍ਰਕਾਸ਼ ਸ਼ਨੀਵਾਰ ਸ਼ਾਮ ਕਰੀਬ 6 ਵਜੇ ਘਰੋਂ ਬਾਹਰ ਗਏ ਸਨ। ਦੇਰ ਰਾਤ ਤੱਕ ਜਦੋਂ ਉਹ ਘਰ ਵਾਪਸ ਨਹੀਂ ਆਏ ਤਾਂ ਪਰਿਵਾਰ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫ਼ੀ ਭਾਲ ਦੇ ਬਾਵਜੂਦ ਜਦੋਂ ਕੋਈ ਪਤਾ ਨਹੀਂ ਲੱਗਾ ਤਾਂ ਪੁਲਸ ਨੂੰ ਸੂਚਿਤ ਕਰਕੇ ਸ਼ਿਕਾਇਤ ਦਰਜ ਕਰਵਾਈ ਗਈ।

PunjabKesari

ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ ਪਾਰਟੀ ਮਨਾਉਣ ਜਾ ਰਿਹਾ ਸੀ ਨੌਜਵਾਨ

ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਰੰਧਾਵਾ ਮਸੰਦਾ ਦੀ ਕ੍ਰਿਕਟ ਗਰਾਊਂਡ ਨੇੜੇ ਰਾਮ ਪ੍ਰਕਾਸ਼ ਦੀ ਲਾਸ਼ ਮਿਲੀ। ਲਾਸ਼ ਦੇ ਨੇੜੇ ਹੀ ਉਨ੍ਹਾਂ ਦੀ ਸਾਈਕਲ ਵੀ ਪਈ ਮਿਲੀ। ਪਰਿਵਾਰ ਨੇ ਲਾਸ਼ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਕੀਤੀ। ਸਰੀਰ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹੋਣ ਕਾਰਨ ਪੁਲਸ ਨੇ ਕਤਲ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

PunjabKesari

ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਪੁਲਸ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਕਾਤਲਾਂ ਤੱਕ ਪਹੁੰਚਿਆ ਜਾ ਸਕੇ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News