ਕਿਸਾਨੀ ਸੰਘਰਸ਼ ਤੋਂ ਪਰਤੇ ਬਜ਼ੁਰਗ ਦੀ ਸਿਹਤ ਵਿਗੜਨ ਕਾਰਨ ਮੌਤ

04/17/2021 4:25:36 PM

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਦੇ ਪਿੰਡ ਦਿੱਤੂਪੁਰ ਜੱਟਾਂ ਦੇ ਇੱਕ 78 ਸਾਲਾ ਬਜ਼ੁਰਗ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਕ ਗੱਜਣ ਸਿੰਘ ਪੁੱਤਰ ਕਰਤਾਰ ਸਿੰਘ ਉਮਰ ਕਰੀਬ 78 ਸਾਲ ਜੋ ਕਿ ਕੁਝ ਦਿਨ ਪਹਿਲਾਂ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿਚ ਜੁਟਿਆ ਹੋਇਆ ਸੀ। ਬੀਤੀ 12 ਅਪ੍ਰੈਲ ਨੂੰ ਸਿਹਤ ਖ਼ਰਾਬ ਹੋਣ ਕਾਰਨ ਉਸਨੂੰ ਵਾਪਸ ਦਿੱਤੂਪੁਰ ਜੱਟਾਂ ਵਿਖੇ ਲਿਆਂਦਾ ਗਿਆ, ਜਿਥੇ ਉਸਦੀ ਜ਼ਿਆਦਾ ਤਬੀਅਤ ਵਿਗੜਨ ਕਾਰਨ ਮੌਤ ਹੋ ਗਈ । ਮਿ੍ਰਤਕ ਗੱਜਣ ਸਿੰਘ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਦਿੱਤੂਪੁਰ ਵਿਖੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਟਕਸਾਲੀ ਤੇ ਡੈਮੋਕ੍ਰੇਟਿਕ ਦੀ ਬੈਠਕ 19 ਨੂੰ, ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ 

ਜ਼ਿਕਰਯੋਗ ਹੈ ਕਿ 4 ਮਹੀਨੇ ਤੋਂ ਵੱਧ ਚੱਲ ਰਹੇ ਦਿੱਲੀ ਧਰਨੇ ’ਚ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ। ਜਿੱਥੇ ਇਕ ਪਾਸੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਬਜ਼ਿੱਦ ਹਨ, ਉੱਥੇ ਹੀ ਕੇਂਦਰ ਸਰਕਾਰ ਵੀ ਆਪਣੀ ਤਜਵੀਜ਼ ’ਤੇ ਅੜੀ ਹੋਈ ਹੈ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ੍ਹੇ ਹੋਈ ਹੈ ਅਤੇ ਕੇਂਦਰ ਸਰਕਾਰ ਡੇਢ ਸਾਲ ਲਈ ਕਾਨੂੰਨ ’ਤੇ ਰੋਕ ਲਾਉਣ ਦੀ ਤਜਵੀਜ਼ ’ਤੇ ਵਿਚਾਰ ਕਰਨ ਲਈ ਆਖ ਰਹੀ ਹੈ। ਫਿਲਹਾਲ 12 ਜਨਵਰੀ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਕੋਈ ਵੀ ਗੱਲਬਾਤ ਨਹੀਂ ਹੋ ਸਕੀ। ਇੱਥੇ ਇਹ ਵੀ ਦੱਸ ਦਈਏ ਕਿ ਦਿੱਲੀ ’ਚ ਵੀ ਕੋਰੋਨਾ ਦੇ ਕੇਸ ਵੱਧ ਰਹੇ ਹਨ, ਜਿਸ ਨੂੰ ਵੇਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਵੀਕੈਂਡ ਕਰਫਿਊ’ ਲਾਉਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਵਲੋਂ ਇਹ ਐਲਾਨ ਉੱਪ ਰਾਜਪਾਲ ਅਨਿਲ ਬੈਜਲ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਮਗਰੋਂ ਕੀਤਾ ਗਿਆ। ਇਹ ਵੀਕੈਂਡ ਕਰਫਿਊ ਸ਼ੁੱਕਰਵਾਰ ਰਾਤ 10 ਵਜੇ ਸ਼ੁਰੂ ਹੋਵੇਗਾ ਅਤੇ ਸੋਮਵਾਰ ਸਵੇਰੇ 6 ਵਜੇ ਤੱਕ ਜਾਰੀ ਰਹੇਗਾ।

ਇਹ ਵੀ ਪੜ੍ਹੋ :  ਅਮਰੀਕਾ ’ਚ ਗੋਲ਼ੀਬਾਰੀ ਦੌਰਾਨ ਜ਼ਖਮੀ ਹੋਏ ਜਗਦੇਵ ਕਲਾਂ ਦੇ ਹਰਪ੍ਰੀਤ ਨੇ ਬਿਆਨ ਕੀਤੀ ਪੂਰੀ ਘਟਨਾ    

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News