ਗ਼ਲਤੀ ਨਾਲ ਤਾਰਪੀਨ ਦਾ ਤੇਲ ਪੀਣ ਨਾਲ ਬਜ਼ੁਰਗ ਦੀ ਮੌਤ
Wednesday, Dec 04, 2024 - 07:11 AM (IST)
ਮੋਗਾ (ਆਜ਼ਾਦ) : ਮੋਗਾ ਨੇੜਲੇ ਪਿੰਡ ਢੁੱਡੀਕੇ ਨਿਵਾਸੀ ਜਗਦੇਵ ਸਿੰਘ (65) ਦੀ ਗ਼ਲਤੀ ਨਾਲ ਤਾਰਪੀਨ ਦਾ ਤੇਲ ਪੀਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਬੀਤੀ 29 ਨਵੰਬਰ ਨੂੰ ਜਗਦੇਵ ਸਿੰਘ ਨੇ ਗਲਤੀ ਨਾਲ ਤਾਰਪੀਨ ਦਾ ਤੇਲ ਪੀ ਲਿਆ ਸੀ, ਜਿਸ ਦੀ ਹਾਲਤ ਵਿਗੜਨ ’ਤੇ ਉਸ ਨੂੰ ਜਗਰਾਓਂ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਉਪਰੰਤ ਉਸ ਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅ/ਧ 194 ਤਹਿਤ ਕਾਰਵਾਈ ਕਰਨ ਉਪਰੰਤ ਅੱਜ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8