ਗੜ੍ਹਸ਼ੰਕਰ ਵਿਖੇ ਵੱਡੀ ਵਾਰਦਾਤ, 85 ਸਾਲਾ ਬਜ਼ੁਰਗ ਦਾ ਕਤਲ, ਬਾਥਰੂਮ 'ਚੋਂ ਮਿਲੀ ਲਾਸ਼

Saturday, Nov 05, 2022 - 05:56 PM (IST)

ਗੜ੍ਹਸ਼ੰਕਰ ਵਿਖੇ ਵੱਡੀ ਵਾਰਦਾਤ, 85 ਸਾਲਾ ਬਜ਼ੁਰਗ ਦਾ ਕਤਲ, ਬਾਥਰੂਮ 'ਚੋਂ ਮਿਲੀ ਲਾਸ਼

ਗੜ੍ਹਸ਼ੰਕਰ (ਅਮਰੀਕ)-ਗੜ੍ਹਸ਼ੰਕਰ ਦੇ ਪਿੰਡ ਘਾਗੋ ਰੋੜਾਵਾਲੀ ਵਿਖੇ ਬੀਤੀ ਰਾਤ 85 ਸਾਲਾ ਦੇ ਬਜ਼ੁਰਗ ਦਾ ਲੁੱਟ ਦੀ ਨੀਅਤ ਨਾਲ ਕੱਤਲ ਕਰ ਦਿੱਤਾ ਗਿਆ ਅਤੇ ਘਰ ਦਾ ਕੀਮਤੀ ਸਾਮਾਨ ਲੈ ਕੇ ਅਣਪਛਾਤੇ ਲੁਟੇਰੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਦੱਸਿਆ ਕਿ ਧਰਮ ਚੰਦ ਪੁੱਤਰ ਬੰਤਾ ਰਾਮ (85) ਘਰ ਵਿੱਚ ਇਕੱਲਾ ਰਹਿੰਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਸ਼ਾਮ ਨੂੰ ਬਜ਼ੁਰਗ ਘਰ ਵਿੱਚ ਨਹੀਂ ਵੇਖਿਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ, ਇਸ ਤੋਂ ਬਾਅਦ ਜਦੋਂ ਉਨ੍ਹਾਂ ਘਰ ਦੇ ਬਾਥਰੂਮ ਨੂੰ ਵੇਖਿਆ ਤਾਂ ਉਸ ਨੂੰ ਤਾਲਾ ਲੱਗਾ ਹੋਇਆ ਸੀ, ਜਿਸ ਦੇ ਵਿੱਚ ਬਜ਼ੁਰਗ ਦੀ ਲਾਸ਼ ਪਈ ਸੀ। 

ਇਹ ਵੀ ਪੜ੍ਹੋ : ‘ਬਾਬਾ ਨਾਨਕ’ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ ਸ਼ਹਿਰ, ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

PunjabKesari

ਪਿੰਡ ਵਾਸੀਆਂ ਨੇ ਦੱਸਿਆ ਕਿ ਜਾਂਚ ਪੜਤਾਲ ਕਰਨ 'ਤੇ ਪਤਾ ਚੱਲਿਆ ਕਿ ਲਗਭਗ 4 ਅਣਪਛਾਤੇ ਵਿਅਕਤੀ ਘਰ ਵਿੱਚ ਦਾਖ਼ਲ ਹੋ ਕੇ ਲੁੱਟ ਦੀ ਨੀਅਤ ਨਾਲ ਬਜ਼ੁਰਗ ਨਾਲ ਹੱਥੋਪਾਈ ਹੋਏ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਕਰਨ ਮਗਰੋਂ ਬਜ਼ੁਰਗ ਦੀ ਲਾਸ਼ ਬਾਥਰੂਮ ਵਿੱਚ ਸੁੱਟ ਕੇ 2 ਮੁੰਦਰੀਆਂ, ਸੋਨੇ ਦਾ ਕੜਾ ਅਤੇ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ। ਉੱਧਰ ਇਸ ਸਬੰਧ ਦੇ ਵਿੱਚ ਥਾਣਾ ਗੜ੍ਹਸ਼ੰਕਰ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਰਖਵਾ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਕਤਲ ਮਗਰੋਂ ਫੁਟਿਆ ਸ਼ਿਵ ਸੈਨਾ ਦਾ ਗੁੱਸਾ, ਸਮਰਥਕ ਬੋਲੇ, ਸਰਕਾਰ ਦੀ ਪਲਾਨਿੰਗ ਨਾਲ ਹੋਇਆ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News