ਬੀਮਾਰੀ ਤੋਂ ਪ੍ਰੇਸ਼ਾਨ ਬਜ਼ੁਰਗ ਨੇ ਕੀਤੀ ਫਾਹ ਲੈ ਕੇ ਖੁਦਕੁਸ਼ੀ

Friday, Sep 27, 2024 - 04:01 PM (IST)

ਬੀਮਾਰੀ ਤੋਂ ਪ੍ਰੇਸ਼ਾਨ ਬਜ਼ੁਰਗ ਨੇ ਕੀਤੀ ਫਾਹ ਲੈ ਕੇ ਖੁਦਕੁਸ਼ੀ

ਲੁਧਿਆਣਾ (ਜ.ਬ.)- ਟਿੱਬਾ ਇਲਾਕੇ ’ਚ ਇਕ ਬਜ਼ੁਰਗ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਸੁੱਚਾ ਸਿੰਘ (65) ਹੈ। ਸੂਚਨਾ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ? ਭਾਜਪਾ ਆਗੂ ਨੇ ਦਿੱਤਾ ਵੱਡਾ ਬਿਆਨ

ਜਾਣਕਾਰੀ ਮੁਤਾਬਕ ਸੁੱਚਾ ਸਿੰਘ ਪਿਛਲੇ ਕੁਝ ਸਮੇਂ ਤੋਂ ਪਰਿਵਾਰ ਤੋਂ ਵੱਖ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ। ਪੁਲਸ ਦਾ ਕਹਿਣਾ ਹੈ ਕਿ ਸੁੱਚਾ ਸਿੰਘ ਬੀਮਾਰ ਚੱਲ ਰਿਹਾ ਸੀ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਸੀ। ਇਸ ਲਈ ਉਸ ਨੇ ਅਜਿਹਾ ਕਦਮ ਚੁੱਕਿਆ ਹੈ। ਏ. ਐੱਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News