ਦਿਨ-ਦਿਹਾੜੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ (ਵੀਡੀਓ)

Wednesday, May 04, 2022 - 11:03 PM (IST)

ਫਗਵਾੜਾ (ਜਲੋਟਾ, ਸੁਨੀਲ ਮਹਾਜਨ) : ਸ਼ਹਿਰ 'ਚ ਦਿਨ-ਦਿਹਾੜੇ ਇਕ 70 ਸਾਲਾ ਬਜ਼ੁਰਗ ਵਿਅਕਤੀ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਕ੍ਰਿਸ਼ਨ ਭੱਲਾ ਵਾਸੀ ਪੂਰਬੀਆ ਵਜੋਂ ਹੋਈ ਹੈ, ਜਿਸ ਦੀ ਰੇਲਵੇ ਰੋਡ ’ਤੇ ਸਥਿਤ ਦੁਕਾਨ ਤੋਂ ਕਤਲ ਕੀਤੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਜਵਾਈ ਅੰਕੁਸ਼ ਚੱਢਾ ਨੇ ਦੱਸਿਆ ਕਿ ਜਦੋਂ ਉਹ ਸ਼ਾਮ 5 ਵਜੇ ਦੇ ਕਰੀਬ ਲੁਧਿਆਣਾ ਤੋਂ ਆ ਰਿਹਾ ਸੀ ਤਾਂ ਉਸ ਨੇ ਆਪਣੇ ਸਹੁਰੇ ਨੂੰ ਫ਼ੋਨ ਕੀਤਾ ਪਰ ਉਨ੍ਹਾਂ ਫ਼ੋਨ ਨਹੀਂ ਚੁੱਕਿਆ, ਜਿਸ ਕਰਕੇ ਉਸ ਨੇ ਘਰ ਫ਼ੋਨ ਕਰਕੇ ਪਤਾ ਕਰਨ ਲਈ ਕਿਹਾ। ਦੁਕਾਨ 'ਤੇ ਆ ਕੇ ਦੇਖਿਆ ਤਾਂ ਉਥੇ ਕ੍ਰਿਸ਼ਨ ਭੱਲਾ ਦੀ ਲਾਸ਼ ਪਈ ਸੀ।

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਲੱਗੀ ਅੱਗ, ਲੋਕਾਂ ਤੇ ਪੁਲਸ ਦੇ ਸਹਿਯੋਗ ਨਾਲ ਵੱਡਾ ਹਾਦਸਾ ਹੋਣੋਂ ਟਲਿਆ

ਸੰਪਰਕ ਕਰਨ 'ਤੇ ਮ੍ਰਿਤਕ ਦੇ ਭਰਾ ਦਰਸ਼ਨ ਭੱਲਾ ਨੇ ਦੱਸਿਆ ਕਿ ਕਰੀਬ 5 ਵਜੇ ਉਸ ਨੂੰ ਗੁਆਂਢੀਆਂ ਦਾ ਫੋਨ ਆਇਆ, ਜਿਸ ਤੋਂ ਬਾਅਦ ਜਦੋਂ ਉਹ ਦੁਕਾਨ 'ਤੇ ਪਹੁੰਚਿਆ ਤਾਂ ਦੇਖਿਆ ਕਿ ਉਸ ਦੇ ਭਰਾ ਦੀ ਲਾਸ਼ ਦੁਕਾਨ ਦੇ ਅੰਦਰ ਪਈ ਸੀ ਅਤੇ ਉਸ ਦੀ ਗਰਦਨ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਮ੍ਰਿਤਕ ਦੇ ਭਰਾ ਅਨੁਸਾਰ ਉਸ ਦੇ ਭਰਾ ਦਾ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਲੱਗਦਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਫਗਵਾੜਾ ਪਰਮਾਰ, ਡੀ. ਐੱਸ. ਪੀ. (ਡੀ) ਅੰਮ੍ਰਿਤ ਸਵਰੂਪ ਡੋਗਰਾ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਰੋਡ 'ਤੇ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀ ਫੜੇ ਜਾਣਗੇ।

ਇਹ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਦੀ ਬੋਲੀ 'ਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ : ਕੁਲਦੀਪ ਧਾਲੀਵਾਲ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News