ਮੋਗਾ ’ਚ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਬਜ਼ੁਰਗ

Friday, May 12, 2023 - 06:10 PM (IST)

ਮੋਗਾ ’ਚ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਬਜ਼ੁਰਗ

ਮੋਗਾ (ਆਜ਼ਾਦ) : ਪੈਸਿਆਂ ਦੇ ਲੈਣ-ਦੇਣ ਸਬੰਧੀ ਚੱਲਦੇ ਆ ਰਹੇ ਵਿਵਾਦ ਨੂੰ ਲੈ ਕੇ ਹਥਿਆਰਬੰਦ ਵਿਅਕਤੀਆਂ ਵੱਲੋਂ 70 ਸਾਲਾ ਬਜ਼ੁਰਗ ਸਾਧੂ ਸਿੰਘ ਦਾ ਕੁੱਟ-ਕੁੱਟ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀਆਂ ਰਣਜੀਤ ਸਿੰਘ, ਕਾਲਾ ਸਿੰਘ, ਸੁਖਚੈਨ ਸਿੰਘ, ਲੈਹਿੰਬਰ ਸਿੰਘ, ਤਰਸੇਮ ਸਿੰਘ ਉਰਫ ਰਾਜਵੀਰ ਸਾਰੇ ਨਿਵਾਸੀ ਪਿੰਡ ਸੇਖਾਂ ਕਲਾਂ ਖ਼ਿਲਾਫ ਥਾਣਾ ਸਮਾਲਸਰ ਵਿਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਥਾਣਾ ਮੁਖੀ ਜਸਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਬੇਟੇ ਚਮਕੌਰ ਸਿੰਘ ਨੇ ਕਿਹਾ ਕਿ ਉਸ ਦਾ ਪਿਤਾ ਸਾਧੂ ਸਿੰਘ ਬਾਬਾ ਰੋਖੜ ਦਾਸ ਜੀ ਦੇ ਡੇਰੇ ’ਤੇ ਪਿੰਡ ਸੇਖਾਂ ਕਲਾਂ ਵਿਖੇ ਸੇਵਾ ਕਰਨ ਲਈ ਗਿਆ ਸੀ। 10 ਮਈ ਨੂੰ ਕਥਿਤ ਦੋਸ਼ੀਆਂ ਨੇ ਦੇਰ ਰਾਤ ਉਸਦੇ ਪਿਤਾ ਨੂੰ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ, ਜਿਸ ਕਾਰਨ ਉਸ ਦਾ ਪਿਤਾ ਉਥੇ ਹੀ ਡਿੱਗ ਪਿਆ ਅਤੇ ਕਥਿਤ ਦੋਸ਼ੀ ਉਥੋਂ ਭੱਜ ਗਏ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ, ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਹਨੇਰਾ ਹੋਣ ਕਾਰਨ ਕਿਸੇ ਨੇ ਵੀ ਉਸਦੇ ਪਿਤਾ ਨੂੰ ਨਹੀਂ ਦੇਖਿਆ। 11 ਮਈ ਨੂੰ ਸਵੇਰੇ 12 ਵਜੇ ਦੇ ਕਰੀਬ ਇਕ ਕਮੇਟੀ ਮੈਂਬਰ ਨੇ ਮੇਰੇ ਪਿਤਾ ਨੂੰ ਦੇਖਿਆ ਪਰ ਉਦੋਂ ਤੱਕ ਮੇਰੇ ਪਿਤਾ ਦੀ ਮੌਤ ਹੋ ਚੁੱਕੀ ਸੀ। ਕਮੇਟੀ ਮੈਂਬਰ ਵੱਲੋਂ ਉਸ ਨੂੰ ਫੋਨ ’ਤੇ ਸੂਚਿਤ ਕੀਤਾ ਗਿਆ ਅਤੇ ਮੈਂ ਹੋਰਨਾਂ ਲੋਕਾਂ ਨਾਲ ਉਕਤ ਧਾਰਮਿਕ ਸਥਾਨ ’ਤੇ ਪੁੱਜਾ ਅਤੇ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ। ਉਧਰ ਜਾਂਚ ਅਧਿਕਾਰੀ ਥਾਣੇਦਾਰ ਜਸਵਿੰਦਰ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ ਕਤਲ ਅਤੇ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦੇ ਕਾਬੂ ਆਉਣ ’ਤੇ ਹੀ ਅਸਲੀਅਤ ਦਾ ਪਤਾ ਲੱਗ ਸਕੇਗਾ, ਗ੍ਰਿਫਤਾਰੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 5ਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News