ਬਜ਼ੁਰਗ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਚਾਰ ਖਿਲਾਫ ਮਾਮਲਾ ਦਰਜ
Sunday, Oct 22, 2017 - 07:04 PM (IST)
ਬੁਢਲਾਡਾ (ਬਾਂਸਲ) : ਤਾਸ਼ ਖੇਡਣ ਤੋਂ ਰੋਕਣ ਦੇ ਵਿਰੋਧ ਵਿੱਚ ਚਾਰ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਦੀ ਡਾਗਾਂ ਨਾਲ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਰੇਲਵੇ ਓਵਰ ਬ੍ਰਿਜ ਦੇ ਹੇਠਾਂ ਤਾਸ਼ ਖੇਡ ਰਹੇ ਚਾਰ ਵਿਅਕਤੀਆਂ ਨੂੰ ਖੇਡਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਬਲਵੀਰ ਸਿੰਘ (50) ਪੁੱਤਰ ਨਛੱਤਰ ਸਿੰਘ ਵਾਸੀ ਰਾਮਨਗਰ ਭੱਠਲ ਨੇ ਸਥਾਨਕ ਸਿਟੀ ਪੁਲਸ ਨੂੰ ਸੂਚਨਾ ਦੇਣ 'ਤੇ ਉਕਤ ਵਿਅਕਤੀਆਂ ਨੇ ਬਲਵੀਰ ਸਿੰਘ ਦੀ ਡਾਗਾਂ ਨਾਲ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਗੰਭੀਰ ਤੌਰ 'ਤੇ ਜ਼ਖਮੀ ਹੋਣ ਕਾਰਨ ਬਜ਼ੁਰਗ ਵਿਅਕਤੀ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਹਾਲਤ ਜ਼ਿਆਦਾ ਖਰਾਬ ਹੋਣ 'ਤੇ ਉਨ੍ਹਾਂ ਨੂੰ ਵੱਡੇ ਹਸਪਤਾਲ ਦਾਖਲ ਕਰਵਾ ਦਿੱਤਾ। ਮੌਕੇ 'ਤੇ ਪਹੁੰਚੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਜਖਮੀ ਬਲਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕ੍ਰਿਸ਼ਨ ਕੁਮਾਰ, ਸੱਤਪਾਲ ਸਿੰਘ, ਬਲਜੀਤ ਸਿੰਘ, ਰਾਜ ਕੁਮਾਰ ਦੇ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
