ਗੁਰਦੁਆਰੇ ਦੇ ਕਮਰੇ ''ਚ ਔਰਤ ਨਾਲ ਬਜ਼ੁਰਗ ਵਿਅਕਤੀ ਇਤਰਾਜ਼ਯੋਗ ਹਾਲਤ ''ਚ ਕਾਬੂ
Saturday, Aug 12, 2017 - 06:53 PM (IST)
ਗੁਰਦਾਸਪੁਰ (ਵਿਨੋਦ)— ਇਤਿਹਾਸਿਕ ਅਤੇ ਧਾਰਮਿਕ ਸਥਾਨ ਲੱਖਾਂ ਲੋਕਾਂ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਕੇਂਦਰ ਹੁੰਦੇ ਹਨ ਪਰ ਇਨ੍ਹਾਂ ਧਾਰਮਿਕ ਸਥਾਨਾਂ ਨੂੰ ਚਲਾਉਣ ਵਾਲੇ ਲੋਕ ਹੀ ਗਲਤ ਕੰਮ ਕਰਨ ਤਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਦੀ ਹੈ। ਅਜਿਹਾ ਹੀ ਇਕ ਮਾਮਲਾ ਇਤਿਹਾਸਿਕ ਗੁਰਦੁਆਰਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਵਿਖੇ ਸਾਹਮਣੇ ਆਇਆ ਹੈ। ਜਿਥੇ ਗੁਰਦੁਆਰਾ ਘੱਲੂਘਾਰਾ ਦੇ ਸਾਹਿਬ ਪ੍ਰਬੰਧਕ ਕਮੇਟੀ ਦਾ ਇਕ ਬਜ਼ੁਰਗ ਮੈਂਬਰ ਇਕ ਨੌਜਵਾਨ ਔਰਤ ਸਮੇਤ ਗੁਰਦੁਆਰਾ ਸਾਹਿਬ ਦੇ ਕਮਰੇ ਵਿਚੋਂ ਇਤਰਾਜ਼ਯੋਗ ਹਾਲਤ 'ਚ ਫੜਿਆ ਗਿਆ। ਪ੍ਰਾਪਤ ਜਾਣਕਾਰੀ ਅਤੇ ਮੌਕੇ 'ਤੇ ਪਹੁੰਚੇ ਸਿੱਖ ਸ਼ਰਧਾਲੂ ਨੌਜਵਾਨਾਂ ਨੇ ਦੱਸਿਆ ਕਿ ਸਾਨੂੰ ਕਾਫੀ ਲੰਮੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸੀ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਫੀ ਨੈਤਿਕਤਾਂ ਦਾ ਕੰਮ ਕਰਦੇ ਆ ਰਹੇ ਹਨ, ਜਿਸ ਦੀ ਉਨ੍ਹਾਂ ਵਲੋਂ ਕਾਫੀ ਲੰਮੇ ਸਮੇਂ ਤੋਂ ਸੂਹ ਰੱਖੀ ਜਾ ਰਹੀ ਸੀ। ਪਿੰਡ ਗੱਝੀਆਂ, ਰਾਜੂ ਬੇਲਾ, ਸ਼ਸ਼ਰਾ, ਨਾਵਾਂ ਸ਼ਾਲਾਂ, ਤਿੱਬੜੀ ਦੇ ਸਿੱਖ ਸ਼ਰਧਾਲੂ ਨੌਜਵਾਨਾਂ ਨੇ ਦੱਸਿਆ ਕਿ ਬੀਤੇ ਦਿਨ 11 ਅਗਸਤ ਰਾਤ 8.30 ਵਜੇ ਦੇ ਕਰੀਬ ਗੁਰਦੁਆਰਾ ਕਮੇਟੀ ਦਾ ਇਕ ਬਜ਼ੁਰਗ ਕਮੇਟੀ ਮੈਂਬਰ ਇਕ ਨੌਜਵਾਨ ਔਰਤ ਸਮੇਤ ਕਮਰੇ ਵਿਚ ਇਤਰਾਜਯੋਗ ਹਾਲਤ ਵਿਚ ਸੀ।
ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਾਡੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਭੜਕੇ ਸਿੱਖ ਨੌਜਵਾਨਾਂ ਨੇ ਕਮੇਟੀ ਮੈਂਬਰ ਤੇ ਔਰਤ ਦੇ ਕਮਰੇ ਨੂੰ ਬਾਹਰੋਂ ਤਾਲਾ ਮਾਰ ਦਿੱਤਾ।ਇਸ ਮਗਰੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਵੀ ਮੌਕੇ ਤੇ ਪਹੁੰਚ ਗਿਆ, ਜਿਸ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵਿਰੋਧ ਕਰਕੇ ਸਿੱਖ ਨੌਜਵਾਨਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨਾਂ ਕੋਲ ਹਥਿਆਰ ਹੋਣ ਕਰਕੇ ਕਮੇਟੀ ਮੈਂਬਰ ਅਤੇ ਗੁਰਦੁਆਰਾ ਦੇ ਮੁਲਾਜ਼ਮ ਮੌਕੇ ਦੀ ਨਜ਼ਾਕਤ ਨੂੰ ਵੇਖਦੇ ਹੋਏ ਠੰਡੇ ਪੈ ਗਏ। ਜਿਸ ਦੌਰਾਨ ਕਮੇਟੀ ਪ੍ਰਧਾਨ ਵਲੋਂ ਮੌਕੇ 'ਤੇ ਭੈਣੀ ਮੀਆਂ ਖਾਂ ਦੀ ਪੁਲਸ ਬੁਲਾਈ ਗਈ ਅਤੇ ਕਿਹਾ ਕਿ ਗੁਰਦੁਆਰਾ ਵਿਚ ਕੁਝ ਅਣਪਤਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ।
ਜਿਸ 'ਤੇ ਵੱਡੀ ਗਿਣਤੀ ਵਿਚ ਏ.ਐੱਸ.ਆਈ ਅਮਰੀਕ ਸਿੰਘ ਦੀ ਅਗਵਾਈ ਵਿਚ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਤੁਰੰਤ ਥਾਣਾ ਮੁਖੀ ਕਪਿਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਐੱਸ.ਆਈ ਜਗਦੀਸ਼ ਸਿੰਘ ਵੀ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਏ। ਇਸ ਮੌਕੇ ਭੜਕੇ ਹੋਏ ਸ਼ਰਧਾਲੂਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਖਿਲਾਫ਼ ਜੰਮ ਕੇ ਭੜਾਸ ਕੱਢੀ, ਜਿਸ ਉਪਰੰਤ ਸ਼ਰਧਾਲੂਆਂ ਦਾ ਰੋਹ ਵੇਖਦੇ ਹੋਏ ਪੁਲਸ 'ਤੇ ਪ੍ਰਬੰਧਕ ਕਮੇਟੀ ਉਸ ਔਰਤ ਨੂੰ ਥਾਣਾ ਭੈਣੀ ਮੀਆਂ ਖਾਂ ਲੈ ਗਈ। ਵੱਡੀ ਗਿਣਤੀ ਵਿਚ ਇਲਾਕੇ ਦੇ ਸਿੱਖ ਭਾਈਚਾਰੇ ਦੇ ਲੋਕ ਇਕੱਠੇ ਹੋਏ, ਜਿੰਨਾਂ ਵਿਚ ਆਪ ਆਗੂ ਪੱਗੜੀ ਸੰਭਾਲ ਜੱਟਾਂ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਕਾਕੀ, ਗੁਰਪ੍ਰਤਾਪ ਸਿੰਘ, ਕਾਂਗਰਸੀ ਆਗੂ ਸੁਖਦੇਵ ਸਿੰਘ, ਕੁਲਦੀਪ ਸਿੰਘ, ਸੁਖਜਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੇ ਲੋਕ ਇਕੱਠੇ ਹੋ ਗਏ।
ਹਾਲਾਤਾਂ ਬੇਕਾਬੂ ਹੋਣ ਤੇ ਥਾਣਾ ਮੁਖੀ ਕਪਿਲ ਕੌਂਸਲ ਮੌਕੇ ਤੇ ਪਹੁੰਚੇ। ਉਨ੍ਹਾਂ ਨੇ ਸ਼ਿਕਾਇਤਾਂ ਕਰਤਾ ਧਿਰ ਨੂੰ ਬਿਆਨ ਦਰਜ ਕਰਵਾ ਕੇ ਪ੍ਰਬੰਧਕ ਕਮੇਟੀ ਖਿਲਾਫ਼ ਮਾਮਲਾ ਦਰਜ ਕਰਨ ਦੀ ਗੱਲ ਆਖੀ ਪਰ ਇਲਾਕੇ ਦੇ ਮੋਹਤਬਰ ਤੇ ਪਤਵੰਤੇ ਲੋਕਾਂ ਦੇ ਪੈਣ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨੇ ਗੁਰਦੁਆਰਾ ਪ੍ਰਧਾਨ ਅਤੇ ਇਲਾਕੇ ਦੇ ਲੋਕਾਂ ਦੀ ਹਾਜ਼ਰੀ ਵਿਚ ਥਾਣਾ ਮੁਖੀ ਦੇ ਸਾਹਮਣੇ ਆਪਣੀ ਗਲਤੀ ਲਿਖਤੀ ਮੰਨ ਲਈ, ਜਿਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਨੂੰ ਰਾਜ਼ੀਨਾਮੇ ਤੋਂ ਬਾਅਦ ਸ਼ਿਕਾਇਤਕਰਤਾ ਧਿਰ ਦੇ 'ਤੇ ਮਾਮਲਾ ਛੱਡ ਦਿੱਤਾ।
ਰਾਤ ਸਮੇਂ ਇਸ ਸਾਰੀ ਘਟਨਾ ਦੀ ਕੁਝ ਨੌਜਵਾਨਾਂ ਨੇ ਵੀਡਿਉ ਵੀ ਬਣਾਈ ਹੈ, ਜੋ ਕਿ ਸ਼ੋਸਲ ਮੀਡੀਆ 'ਤੇ ਵਾਈਰਲ ਹੋ ਗਈ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਲੋਂ ਕਾਫੀ ਨਿੰਦਾ ਕੀਤੀ ਜਾ ਰਹੀ ਹੈ।
