ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ: ਬਜ਼ੁਰਗ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

Wednesday, Aug 02, 2023 - 07:03 PM (IST)

ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ: ਬਜ਼ੁਰਗ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਸ੍ਰੀ ਮੁਕਤਸਰ ਸਾਹਿਬ (ਰਿਣੀ)- ਸ੍ਰੀ ਮੁਕਤਸਰ ਸਾਹਿਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਨੇੜਲੇ ਪੈਂਦੇ ਪਿੰਡ ਵੜਿੰਗ ਦੇ ਖੋਖਰ ਰੋਡ 'ਤੇ ਇਕ ਕਾਰ ਸਵਾਰ ਬਜ਼ੁਰਗ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਵਿਅਕਤੀ ਕਤਲ ਨੂੰ ਅੰਜਾਮ ਦੇ ਕੇ ਮੌਕੇ ਉੱਤੇ ਫਰਾਰ ਹੋ ਗਏ ਹਨ।

PunjabKesari

ਮ੍ਰਿਤਕ ਦੀ ਪਛਾਣ ਸਬਦਮਨ ਸਿੰਘ ਸਾਬਕਾ ਨੰਬਰਦਾਰ ਨਿਵਾਸੀ ਪਿੰਡ ਖੋਖਰ ਵਜੋਂ (60) ਸਾਲ ਵਜੋਂ ਹੋਈ ਹੈ। ਉੱਥੇ ਹੀ ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੇ ਐੱਸ. ਐੱਸ. ਪੀ. ਹਰਮਨਬੀਰ ਸਿੰਘ ਗਿੱਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਇਸ ਮਸ਼ਹੂਰ ਸ਼ੋਅਰੂਮ 'ਚ ਸੁਰੱਖਿਆ ਗਾਰਡਾਂ ਨੂੰ ਬੰਦੀ ਬਣਾ ਕੀਤੀ ਲੱਖਾਂ ਦੀ ਲੁੱਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News