ਅਯਾਸ਼ੀ ਲਈ ਵੇਸਵਾਖਾਨੇ ਗਏ ਬਜ਼ੁਰਗ ਦੀ ਸਬੰਧ ਬਣਾਉਂਦਿਆਂ ਹੋਈ ਮੌਤ, ਹੈਰਾਨ ਕਰੇਗੀ ਵਜ੍ਹਾ

Wednesday, Jan 03, 2024 - 06:42 PM (IST)

ਅਯਾਸ਼ੀ ਲਈ ਵੇਸਵਾਖਾਨੇ ਗਏ ਬਜ਼ੁਰਗ ਦੀ ਸਬੰਧ ਬਣਾਉਂਦਿਆਂ ਹੋਈ ਮੌਤ, ਹੈਰਾਨ ਕਰੇਗੀ ਵਜ੍ਹਾ

ਮੰਡੀ ਗੋਬਿੰਦਗੜ੍ਹ (ਮੱਗੋ) : ਨਜ਼ਦੀਕੀ ਪਿੰਡ ਡਡਹੇੜੀ ਵਿਖੇ ਇਕ ਵੇਸਵਾਖਾਨੇ ਵਿਚ ਸਰੀਰਕ ਸੰਬੰਧ ਬਣਾਉਣ ਗਏ ਬਜ਼ੁਰਗ ਦੀ ਮੌਤ ਹੋ ਗਈ। ਦਰਅਸਲ ਸਰੀਰਕ ਸੰਬੰਧ ਬਣਾਉਂਦੇ ਸਮੇਂ ਬਜ਼ੁਰਗ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਣ ਉਸ ਮੌਤ ਹੋ ਗਈ। ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਤੁਰੰਤ ਬਾਹਰ ਸੁੱਟ ਦਿੱਤਾ ਗਿਆ। ਸੂਚਨਾ ਮਿਲਣ ’ਤੇ ਖੰਨਾ ਪੁਲਸ ਮੌਕੇ ’ਤੇ ਪਹੁੰਚ ਅਤੇ ਲਾਸ਼ ਦਾ ਸਿਵਲ ਹਸਪਤਾਲ ਖੰਨਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ। ਪੁਲਸ ਵੱਲੋਂ ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਤਾਂ ਕਿ ਰਿਪੋਰਟ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਨੂੰ ਲੈ ਕੇ ਮਚੀ ਹਾਹਾਕਾਰ ਦਰਮਿਆਨ ਹੜਤਾਲ ਨੂੰ ਲੈ ਕੇ ਆਈ ਰਾਹਤ ਭਰੀ ਖ਼ਬਰ

ਜ਼ਿਕਰਯੋਗ ਹੈ ਕਿ ਬਜ਼ੁਰਗ ਦੀ ਮੌਤ ਜਿਸ ਥਾਂ ’ਤੇ ਹੋਈ ਹੈ, ਉਹ ਇਲਾਕਾ ਪਿੰਡ ਡਡਹੇੜੀ ਥਾਣਾ ਮੰਡੀ ਗੋਬਿੰਦਗੜ੍ਹ ਵਿਚ ਪੈਂਦਾ ਹੈ ਪਰ ਮੌਤ ਤੋਂ ਬਾਅਦ ਲਾਸ਼ ਨੂੰ ਕਥਿਤ ਤੌਰ ’ਤੇ ਜਿਸ ਖੇਤ ਵਿਚ ਸੁੱਟਿਆ ਗਿਆ, ਉਹ ਇਲਾਕਾ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਦੇ ਅਧੀਨ ਆਉਂਦਾ ਹੈ, ਜਿਸ ਕਾਰਨ ਮਾਮਲੇ ਦੀ ਜਾਂਚ ਥਾਣਾ ਸਦਰ ਖੰਨਾ ਦੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਰਿਵਾਰ ਖ਼ਤਮ ਕਰਨ ਵਾਲੇ ਪੋਸਟਮਾਸਟਰ ਦਾ ਖ਼ੁਦਕੁਸ਼ੀ ਨੋਟ, 1 ਲੱਖ ਦਾ ਕਰਜ਼ਾ ਬਣਿਆ 25 ਲੱਖ, ਹੁਣ ਬਸ ਹੋ ਗਈ...

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News