ਵੱਡੀ ਵਾਰਦਾਤ: ਚੋਰਾਂ ਨੇ ਘਰ ''ਚ ਦਾਖ਼ਲ ਹੋ ਕੇ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Sunday, Oct 18, 2020 - 06:06 PM (IST)

ਵੱਡੀ ਵਾਰਦਾਤ: ਚੋਰਾਂ ਨੇ ਘਰ ''ਚ ਦਾਖ਼ਲ ਹੋ ਕੇ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਪਟਿਆਲਾ (ਬਲਜਿੰਦਰ): ਥਾਣਾ ਤ੍ਰਿਪੜੀ ਅਧੀਨ ਪੈਂਦੇ ਦੀਪ ਨਗਰ ਵਿਖੇ ਤੜਕਸਾਰ ਚੋਰੀ ਕਰਨ ਆਏ ਵਿਅਕਤੀ ਨੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਜ਼ੁਰਗ ਵਿਅਕਤੀ ਦੇ ਮੁੰਡੇ ਬਚਾਅ ਲਈ ਆਏ ਤਾਂ ਉਨ੍ਹਾਂ ਨੂੰ ਵੀ ਜ਼ਖ਼ਮੀ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ।ਮ੍ਰਿਤਕ ਬਜ਼ੁਰਗ ਦੀ ਪਛਾਣ ਭਾਗ ਸਿੰਘ (55) ਤੇ ਜ਼ਖ਼ਮੀਆਂ ਦੀ ਪਛਾਣ ਸੰਦੀਪ ਸਿੰਘ ਤੇ ਰਮਨ ਸਿੰਘ ਦੇ ਤੌਰ 'ਤੇ ਹੋਈ ਹੈ ਜੋ ਕਿ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਹਨ।

ਇਹ ਵੀ ਪੜ੍ਹੋ: ਪ੍ਰੇਮ ਵਿਆਹ ਪਿੱਛੋਂ ਰਿਸ਼ਤੇ 'ਚ ਪਈ ਦਰਾੜ, ਧਰਨੇ 'ਤੇ ਬੈਠੀ ਪਤਨੀ ਭੀਖ ਮੰਗਣ ਲਈ ਹੋਈ ਮਜ਼ਬੂਰ

ਮ੍ਰਿਤਕ ਦੀ ਨੂੰਹ ਸੁਮਨ ਨੇ ਦੱਸਿਆ ਕਿ ਐਤਵਾਰ ਸਵੇਰੇ ਤਿੰਨ ਵਜੇ ਉਹ ਆਪਣੇ ਘਰ ਦੇ ਵਿਹੜੇ 'ਚ ਸੁੱਤੇ ਪਏ ਸਨ।ਇਸ ਦੌਰਾਨ ਚੋਰ ਹਮਲਾਵਰ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਅੰਦਰ ਆ ਗਿਆ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੇ ਆਵਾਜ਼ ਸੁਣੀ ਤਾਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਹਮਲਾਵਰ ਨੇ ਉਸ ਦੇ ਸਹੁਰੇ ਭਾਗ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।ਇਸ ਦੌਰਾਨ ਉਹ ਉੱਥੇ ਹੀ ਡਿੱਗ ਪਏ ਤੇ ਜਦੋਂ ਉਸਦੇ ਪਤੀ ਤੇ ਜੇਠ ਨੇ ਹਮਲਾਵਰ ਨੂੰ ਰੋਕਿਆ ਤਾਂ ਉਨ੍ਹਾਂ 'ਤੇ ਵੀ ਉਸ ਨੇ ਹਮਲਾ ਕਰ ਦਿੱਤਾ।ਇਸ ਉਪਰੰਤ ਹਮਲਾਵਰ ਉੱਥੋਂ ਫਰਾਰ ਹੋ ਗਿਆ। ਥਾਣਾ ਤ੍ਰਿਪੜੀ ਵਲੋਂ ਪੁਜੀ ਫੋਰੈਂਸਿਕ ਤੇ ਪੁਲਸ ਟੀਮ ਵਲੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤ੍ਰਿਪੜੀ ਦੇ ਐੱਸ.ਐੱਚ.ਓ. ਹਰਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਚੋਰ ਹਮਲਾਵਰ ਦੀ ਪਛਾਣ ਕਰ ਲਈ ਗਈ ਹੈ। ਜਲਦ ਹੀ ਉਸ ਨੂੰ ਕਾਬੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਸੀ.ਆਈ.ਡੀ. 'ਚ ਤਾਇਨਾਤ ਹੈਡ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ


author

Shyna

Content Editor

Related News