ਘਰ ਦੇ ਵਿਹੜੇ ’ਚ ਸੁੱਤੇ ਬਜ਼ੁਰਗ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਤਨੀ ਦੀ ਮੌਤ

Sunday, May 02, 2021 - 01:36 PM (IST)

ਘਰ ਦੇ ਵਿਹੜੇ ’ਚ ਸੁੱਤੇ ਬਜ਼ੁਰਗ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਤਨੀ ਦੀ ਮੌਤ

ਬੁਢਲਾਡਾ (ਬਾਂਸਲ): ਇੱਥੋਂ ਥੋੜੀ ਦੂਰ ਪਿੰਡ ਬਛੂਆਣਾ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਘਰ ’ਚ ਦਾਖ਼ਲ ਹੋ ਕੇ ਵਿਹੜੇ ’ਚ ਸੁੱਤੇ ਪਏ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ’ਚ ਬਲਦੇਵ ਕੌਰ (60) ਪਤਨੀ ਨਾਇਬ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਜਦਕਿ ਉਸ ਦਾ ਪਤੀ ਨਾਇਬ ਸਿੰਘ (65) ਪੁੱਤਰ ਸ਼ੇਰ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ:   ਅਫ਼ਸੋਸਜਨਕ ਖ਼ਬਰ:  ਦਿੱਲੀ ਅੰਦੋਲਨ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ

ਐੱਸ.ਐੱਚ.ਓ. ਸਦਰ ਪੁਲਸ ਜਸਪਾਲ ਸਿੰਘ ਸਮਾਓ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਮਲੇ ਦੇ ਕਾਰਨਾਂ ਦਾ ਪਤਾ ਕਰਨ ਲਈ ਵੱਖ-ਵੱਖ ਪਹਿਲੂਆਂ ਤੇ ਪੁਲਸ ਕੰਮ ਕਰ ਰਹੀ ਹੈ ਅਤੇ ਟੀਮਾਂ ਬਣਾ ਕੇ ਹਮਲਾਵਰਾਂ ਨੂੰ ਭਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਮੌਕੇ ’ਤੇ ਘਟਨਾ ਦਾ ਐੱਸ.ਪੀ.ਡੀ., ਡੀ.ਐੱਸ.ਪੀ. ਬੁਢਲਾਡਾ ਪ੍ਰਭਜੋਤ ਕੌਰ ਬੇਲਾ ਨੇ ਜਾਇਜ਼ਾ ਲਿਆ।

ਇਹ ਵੀ ਪੜ੍ਹੋ: ਪੰਜਾਬ ਦੀ ਸਿੱਖ ਸਿਆਸਤ ’ਚ ਜਮ੍ਹਾ-ਘਟਾਓ ਨਿਰੰਤਰ ਜਾਰੀ, ਭਲਕੇ ਹੋਵੇਗਾ ਨਵੇਂ ਅਕਾਲੀ ਦਲ ਦਾ ਐਲਾਨ


author

Shyna

Content Editor

Related News