ਚੋਰੀ ਕਰਨ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਬਜ਼ੁਰਗ ਔਰਤ ਦਾ ਘੋਟਣਾ ਮਾਰ ਕੇ ਕਤਲ

Thursday, Dec 16, 2021 - 10:01 PM (IST)

ਚੋਰੀ ਕਰਨ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਬਜ਼ੁਰਗ ਔਰਤ ਦਾ ਘੋਟਣਾ ਮਾਰ ਕੇ ਕਤਲ

ਬੁਢਲਾਡਾ (ਬਾਂਸਲ) - ਸਥਾਨਕ ਸ਼ਹਿਰ ਦੇ ਵਾਰਡ ਨੰ. 15 ਜੈਨ ਕਲੋਨੀ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ ਦੀ ਨੀਅਤ ਨਾਲ ਘਰ ਵਿੱਚ ਦਾਖਲ ਹੋ ਕੇ ਬਜ਼ੁਰਗ ਔਰਤ ਦੇ ਸਿਰ 'ਤੇ ਘੋਟਣਾ ਮਾਰ ਕੇ ਕਤਲ ਕਰਨ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਰਾਜੇਸ਼ ਕੁਮਾਰ ਪੁੱਤਰ ਕਮਲ ਕੁਮਾਰ ਨੇ ਦੱਸਿਆ ਕਿ ਅਸੀਂ ਦੋਵੇਂ ਭਰਾ ਰੋਜ਼ਾਨਾ ਦੀ ਤਰ੍ਹਾਂ ਘਰੋਂ ਕੰਮਕਾਜ ਲਈ ਸਵੇਰੇ ਚਲੇ ਗਏ ਸੀ ਤਾਂ ਸ਼ਾਮ ਸਮੇਂ ਘਰ ਵਾਪਸ ਆਏ ਤਾਂ ਦੇਖਿਆ ਕਿ ਮੰਜੇ 'ਤੇ ਉਨ੍ਹਾਂ ਦੀ ਮਾਤਾ ਸੋਮਾ ਦੇਵੀ (60 ਸਾਲਾ) ਸਿਰ 'ਤੇ ਸੱਟ ਲੱਗਣ ਕਾਰਨ ਖੂਨ ਨਾਲ ਲਥਪੱਥ ਮਰੀ ਪਈ ਸੀ, ਦੇਖਿਆ ਤਾਂ ਉਸਦੇ ਕੋਲ ਲੱਕੜ ਦਾ ਘੋਟਣਾ ਖੂਨ ਨਾਲ ਲਿਬੜਿਆ ਹੋਇਆ ਸੀ। ਘਰ ਦਾ ਸਾਰਾ ਸਮਾਨ ਸਮੇਤ ਅਲਮਾਰੀਆਂ ਖਿਲਰਿਆ ਪਿਆ ਸੀ। ਜਿਸ ਦੀ ਸੂਚਨਾ ਸਿਟੀ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਨੇ ਰਾਜੇਸ਼ ਕੁਮਾਰ ਦੇ ਬਿਆਨ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302, 379, 452, 511 ਅਧੀਨ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਏ.ਐਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਆਸੇ—ਪਾਸੇ ਨਜ਼ਦੀਕ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਖੰਘਾਲਿਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News