ਸੜਕ ਹਾਦਸੇ ਬਜ਼ੁਰਗ ਔਰਤ ਦੀ ਮੌਤ, 2 ਜ਼ਖਮੀ

Tuesday, Aug 17, 2021 - 12:01 AM (IST)

ਸੜਕ ਹਾਦਸੇ ਬਜ਼ੁਰਗ ਔਰਤ ਦੀ ਮੌਤ, 2 ਜ਼ਖਮੀ

ਕੋਟਕਪੂਰਾ(ਨਰਿੰਦਰ)- ਕੋਟਕਪੂਰਾ-ਬਠਿੰਡਾ ਮੁੱਖ ਮਾਰਗ ’ਤੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਵਿਖੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਬਜ਼ੁਰਗ ਔਰਤ ਦੀ ਮੌਤ ਅਤੇ 2 ਹੋਰ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਪਤਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਵਸਨੀਕ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਚਾਰਕ ਡਾ. ਅਵੀਨਿੰਦਰਪਾਲ ਸਿੰਘ ਆਪਣੀ ਕਾਰ ’ਚ ਸਵਾਰ ਹੋ ਕੇ ਆਪਣੇ ਮਾਤਾ-ਪਿਤਾ ਸਮੇਤ ਬਠਿੰਡਾ ਤੋਂ ਕੋਟਕਪੂਰਾ ਵਾਪਸ ਪਰਤ ਰਹੇ ਸਨ ਕਿ ਉਕਤ ਪਿੰਡ ’ਚ ਆ ਕੇ ਅਚਾਨਕ ਹੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਕਿਸੇ ਵੱਡੇ ਦਰੱਖ਼ਤ ਨਾਲ ਟਕਰਾ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਭਿਆਨਕ ਹਾਦਸੇ ’ਚ ਮਾਤਾ ਅਜੀਤ ਕੌਰ (70) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦ ਕਿ ਡਾ. ਅਵੀਨਿੰਦਰਪਾਲ ਸਿੰਘ ਅਤੇ ਉਸਦੇ ਪਿਤਾ ਬਲਜੀਤ ਸਿੰਘ ਬਾਹੀਆ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਮੌਕੇ ’ਤੇ ਇਕੱਤਰ ਪਿੰਡ ਵਾਸੀਆਂ ਨੇ ਇਲਾਜ ਲਈ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ’ਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਚੇਰੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਭੇਜ ਦਿੱਤਾ।


author

Bharat Thapa

Content Editor

Related News