ਬਜ਼ੁਰਗ ਬੀਬੀ ਦੀ ਸੂਏ ਕੰਢਿਓਂ ਮਿਲੀ ਸੜ੍ਹੀ ਹੋਈ ਲਾਸ਼, ਵਾਲੀਆਂ ਅਤੇ ਮੁੰਦਰੀਆਂ ਸਨ ਗਾਇਬ

Wednesday, Dec 01, 2021 - 12:55 PM (IST)

ਬਜ਼ੁਰਗ ਬੀਬੀ ਦੀ ਸੂਏ ਕੰਢਿਓਂ ਮਿਲੀ ਸੜ੍ਹੀ ਹੋਈ ਲਾਸ਼, ਵਾਲੀਆਂ ਅਤੇ ਮੁੰਦਰੀਆਂ ਸਨ ਗਾਇਬ

ਬਟਾਲਾ (ਜ. ਬ., ਯੋਗੀ, ਅਸ਼ਵਨੀ) - ਬਟਾਲਾ ਵਿਖੇ 80 ਸਾਲਾ ਬਜ਼ੁਰਗ ਜਨਾਨੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਭੇਤਭਰੀ ਹਾਲਾਤ ’ਚ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਵਤਾਰ ਸਿੰਘ ਅਤੇ ਚੌਕੀ ਇੰਚਾਰਜ ਮਾਲੇਵਾਲ ਏ. ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਬਜ਼ੁਰਗ ਮਹਿੰਦਰ ਕੌਰ ਦੇ ਮੁੰਡੇ ਰਣਜੀਤ ਸਿੰਘ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਉਸਦੀ 80 ਸਾਲ ਦੀ ਮਾਤਾ ਮਹਿੰਦਰ ਕੌਰ ਪਤਨੀ ਬਖਸ਼ੀਸ਼ ਸਿੰਘ ਘਰੋਂ ਬਾਹਰ ਗਈ ਸੀ ਪਰ ਉਹ ਵਾਪਸ ਨਹੀਂ ਪਰਤੀ। ਲਾਪਤਾ ਰਿਪੋਰਟ ਦਰਜ ਹੋਣ ਤੋਂ ਬਾਅਦ ਪੁਲਸ ਨੇ ਜਨਾਨੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ। ਅੱਜ ਉਸ ਦੀ ਲਾਸ਼ ਪਿੰਡ ’ਚੋਂ ਲੰਘਦੇ ਸੂਏ ਦੇ ਕਿਨਾਰੇ ਤੋਂ ਸੜੀ ਹਾਲਤ ਵਿਚ ਬਰਾਮਦ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)

ਪੁਲਸ ਅਫ਼ਸਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਨੇ ਪੁਲਸ ਨੂੰ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਉਸ ਦੀ ਮਾਤਾ ਦੇ ਕੰਨਾਂ ਵਿਚ ਵਾਲੀਆਂ ਅਤੇ ਹੱਥਾਂ ਵਿਚ ਮੁੰਦਰੀਆਂ ਸਨ, ਜੋ ਗਾਇਬ ਸਨ। ਅਣਪਛਾਤੇ ਵਿਅਕਤੀਆਂ ਨੇ ਉਸ ਦਾ ਕਤਲ ਕਰਨ ਤੋਂ ਬਾਅਦ ਉਸ ਨੂੰ ਤੇਲ ਪਾ ਕੇ ਸਾੜ ਦਿੱਤਾ। ਥਾਣਾ ਮੁਖੀ ਤੇ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਫਿਲਹਾਲ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਧਾਰਾ 302, 201 ਆਈ. ਪੀ. ਸੀ. ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਦਿੱਤਾ ਅਤੇ ਮੁਲਾਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ


author

rajwinder kaur

Content Editor

Related News