ਅਮਰਗੜ੍ਹ ਹਲਕੇ ’ਚ ਇਸ ਵਾਰ ਹੋਵੇਗਾ ਜ਼ਬਰਦਸਤ ਮੁਕਾਬਲਾ, ਜਾਣੋ ਪਿਛਲੀਆਂ ਸੀਟਾਂ ਦਾ ਇਤਿਹਾਸ
Saturday, Feb 19, 2022 - 01:15 PM (IST)
ਅਮਰਗੜ੍ਹ (ਵੈੱਬ ਡੈਸਕ) : 2012 ’ਚ ਨਵਾਂ ਵਿਧਾਨ ਸਭਾ ਹਲਕਾ ਬਣਿਆ ਅਮਰਗੜ੍ਹ ਜਨਰਲ ਵਿਧਾਨ ਸਭਾ ਹਲਕਾ ਹੈ ਅਤੇ ਨਵੇਂ ਬਣੇ ਜ਼ਿਲ੍ਹੇ ਮਾਲੇਰਕੋਟਲਾ 'ਚ ਪੈਂਦਾ ਹੈ। ਚੋਣ ਕਮਿਸ਼ਨ ਦੀ ਸੂਚੀ ਵਿੱਚ ਇਹ 106ਵਾਂ ਵਿਧਾਨ ਸਭਾ ਹਲਕਾ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ’ਚ ਇਕ ਵਾਰ ਕਾਂਗਰਸ ਅਤੇ ਇਕ ਵਾਰ ਅਕਾਲੀ ਦਲ ਨੇ ਬਾਜ਼ੀ ਮਾਰੀ। 2012 ਵਿਚ ਕਾਂਗਰਸ ਦੇ ਸੁਰਜੀਤ ਸਿੰਘ ਧੀਮਾਨ ਅਤੇ 2017 ’ਚ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਨੇ ਚੋਣਾਂ ਜਿੱਤੀਆਂ।
2017
2017 ’ਚ ਕਾਂਗਰਸ ਦੇ ਉਮੀਦਵਾਰ ਸੁਰਜੀਤ ਸਿੰਘ ਧੀਮਾਨ ਜੇਤੂ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 39,115 ਅਤੇ ਸੁਰਜੀਤ ਸਿੰਘ ਧੀਮਾਨ 50,994 ਵੋਟਾਂ ਹਾਸਲ ਕਰ ਕੇ ਜੇਤੂ ਰਹੇ। ਇਸ ਤਰ੍ਹਾਂ ਧੀਮਾਨ ਨੇ ਇਕਬਾਲ ਝੂੰਦਾਂ ਨੂੰ 11879 ਵੋਟਾਂ ਨਾਲ ਹਰਾਇਆ।
2012
2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਜਿੱਤ ਹਾਸਲ ਕੀਤੀ ਸੀ। ਇਕਬਾਲ ਸਿੰਘ ਝੂੰਦਾਂ ਨੇ 38,915 ਵੋਟਾਂ ਹਾਸਲ ਕੀਤੀਆਂ ਤੇ ਕਾਂਗਰਸ ਦੇ ਉਮੀਦਵਾਰ ਸੁਰਜੀਤ ਸਿੰਘ ਧੀਮਾਨ ਨੂੰ 34,481 ਵੋਟਾਂ ਮਿਲੀਆਂ। ਇਸ ਤਰ੍ਹਾਂ ਝੂੰਦਾਂ ਨੇ ਧੀਮਾਨ ਨੂੰ 4426 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।
2012 ਤੋਂ ਪਹਿਲਾਂ ਇਹ ਹਲਕਾ ਧੂਰੀ ਵਿਧਾਨ ਸਭਾ ਹਲਕੇ 'ਚ ਆਉਂਦਾ ਸੀ।
2022 ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਇਕਬਾਲ ਸਿੰਘ ਝੂੰਦਾਂ ਚੋਣ ਮੈਦਾਨ ਵਿੱਚ ਹਨ। ਕਾਂਗਰਸ ਵੱਲੋਂ ਸਮਿਤ ਸਿੰਘ, ਆਮ ਆਦਮੀ ਪਾਰਟੀ ਦੇ ਜਸਵੰਤ ਸਿੰਘ ਗੱਜਣਮਾਜਰਾ, ਸੰਯੁਕਤ ਸਮਾਜ ਮੋਰਚਾ ਵੱਲੋਂ ਸਤਵੀਰ ਸਿੰਘ ਅਤੇ ਪੰਜਾਬ ਲੋਕ ਕਾਂਗਰਸ ਵੱਲੋਂ ਸਰਦਾਰ ਅਲੀ ਚੋਣ ਮੈਦਾਨ ’ਚ ਹਨ।
2022 ਵਿਧਾਨ ਸਭਾ ਚੋਣਾਂ ਸਮੇਂ ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 165909 ਹੈ, ਜਿਨ੍ਹਾਂ 'ਚ 78257 ਪੁਰਸ਼, 87649 ਔਰਤਾਂ ਅਤੇ 3 ਥਰਡ ਜੈਂਡਰ ਹਨ।