ਭਦੌੜ ਹਲਕੇ ’ਚੋਂ ਇਸ ਵਾਰ ਕੌਣ ਮਾਰੇਗਾ ਬਾਜ਼ੀ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

Saturday, Feb 19, 2022 - 12:43 PM (IST)

ਭਦੌੜ ਹਲਕੇ ’ਚੋਂ ਇਸ ਵਾਰ ਕੌਣ ਮਾਰੇਗਾ ਬਾਜ਼ੀ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

ਭਦੌੜ (ਵੈੱਬ ਡੈਸਕ) : ਭਦੌੜ ਸੀਟ 'ਤੇ ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੇ 3 ਵਾਰ ਜਿੱਤ ਹਾਸਲ ਕੀਤੀ, ਜਦੋਂ ਕਿ ਇਕ ਵਾਰ ਕਾਂਗਰਸ ਅਤੇ ਇਕ ਵਾਰ ਆਮ ਆਦਮੀ ਪਾਰਟੀ ਇਸ ਸੀਟ ਤੋਂ ਜੇਤੂ ਰਹੀ। ਇਸ ਵਾਰ ਇਹ ਸੀਟ ਹੌਟ ਸੀਟ ਬਣ ਚੁੱਕੀ ਹੈ ਕਿਉਂਕਿ ਮੁੱਖ ਮੰਤਰੀ ਚੰਨੀ ਸ੍ਰੀ ਚਮਕੌਰ ਸਾਹਿਬ ਦੇ ਨਾਲ ਨਾਲ ਭਦੌੜ ਹਲਕੇ ਤੋਂ ਵੀ ਚੋਣ ਮੈਦਾਨ ਵਿੱਚ ਹਨ।

1997
ਸਾਲ 1997 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਸੀਟ 'ਤੇ ਅਕਾਲੀ ਦਲ ਨੇ ਬਾਜ਼ੀ ਮਾਰੀ। ਅਕਾਲੀ ਦਲ ਦੇ ਬਲਬੀਰ ਸਿੰਘ ਨੇ 33207 ਵੋਟਾਂ ਹਾਸਲ ਕਰਕੇ ਕਾਂਗਰਸ ਦੇ ਮੋਹਿੰਦਰ ਪਾਲ ਸਿੰਘ (21680 ਵੋਟਾਂ) ਨੂੰ 11527 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ। 

2002
ਸਾਲ 2002 ਦੌਰਾਨ ਵੀ ਇਸ ਸੀਟ 'ਤੇ ਅਕਾਲੀ ਦਲ ਦਾ ਕਬਜ਼ਾ ਰਿਹਾ। ਅਕਾਲੀ ਦਲ ਦੇ ਬਲਬੀਰ ਸਿੰਘ ਘੁੰਨਸ ਨੇ 43558 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਕਾਂਗਰਸ ਦੀ ਸੁਰਿੰਦਰ ਕੌਰ (20471 ਵੋਟਾਂ) ਨੂੰ 23087 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ। 

2007
ਸਾਲ 2007 ਦੌਰਾਨ ਵੀ ਇਸ ਸੀਟ 'ਤੇ ਅਕਾਲੀ ਦਲ ਨੇ ਜਿੱਤ ਬਰਕਰਾਰ ਰੱਖੀ। ਅਕਾਲੀ ਦਲ ਦੇ ਬਲਬੀਰ ਸਿੰਘ ਘੁੰਨਸ ਨੇ ਮੁੜ ਬਾਜ਼ੀ ਮਾਰਦੇ ਹੋਏ 38069 ਸੀਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸ ਦੇ ਸੁਰਿੰਦਰ ਬਲੀਆਂ (37883 ਵੋਟਾਂ) ਨੂੰ 186 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। 

2012
ਸਾਲ 2012 ਦੌਰਾਨ ਇਸ ਸੀਟ 'ਤੇ ਅਕਾਲੀ ਦਲ ਦੀ ਹਾਰ ਹੋਈ। ਕਾਂਗਰਸ ਦੇ ਮੁਹੰਮਦ ਸਦੀਕ ਨੇ ਇੱਥੋਂ 52825 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ (45856 ਵੋਟਾਂ) ਨੂੰ 6969 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। 

2017
ਸਾਲ 2017 ਦੌਰਾਨ ਇਸ ਸੀਟ 'ਤੇ ਪਹਿਲੀ ਵਾਰ ਚੋਣਾਂ ਲੜ ਰਹੀ ਆਮ ਆਦਮੀ ਪਾਰਟੀ ਨੇ ਜਿੱਤ ਦਾ ਝੰਡਾ ਗੱਡਿਆ। ਆਮ ਆਦਮੀ ਪਾਰਟੀ ਦੇ ਪਿਰਮਲ ਸਿੰਘ ਧੌਲਾ ਨੇ 57095 ਵੋਟਾਂ ਨਾਲ ਇਸ ਸੀਟ 'ਤੇ ਜਿੱਤ ਹਾਸਲ ਕੀਤੀ। ਉਨ੍ਹਾਂ ਨੇ ਅਕਾਲੀ ਦਲ ਦੇ ਬਲਬੀਰ ਸਿੰਘ ਘੁੰਨਸ (36311 ਵੋਟਾਂ) ਨੂੰ 20784 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।ਕਾਂਗਰਸ ਦੇ ਉਮੀਦਵਾਰ ਜੋਗਿੰਦਰ ਸਿੰਘ ਨੂੰ 26615 ਵੋਟਾਂ ਮਿਲੀਆਂ ਸਨ ਅਤੇ ਉਹ ਤੀਜੇ ਨੰਬਰ 'ਤੇ ਰਹੇ ਸਨ। 

PunjabKesari

ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਆਏ ਵਿਧਾਇਕ ਪਿਰਮਲ ਧੌਲਾ ਦੀ ਟਿਕਟ ਕੱਟ ਕੇ ਇਸ ਵਾਰ ਇਸ ਸੀਟ ਤੋਂ ਕਾਂਗਰਸ ਵੱਲੋਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਅਕਾਲੀ ਦਲ-ਬਸਪਾ ਵੱਲੋਂ ਸਤਨਾਮ ਸਿੰਘ ਰਾਹੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਲਾਭ ਸਿੰਘ ਉਗੋਕੇ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵੱਲੋਂ ਗੋਰਾ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਧਰਮ ਸਿੰਘ ਫ਼ੌਜੀ (ਕੈਪ.) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। 

ਇਸ ਸੀਟ 'ਤੇ ਵੋਟਰਾਂ ਦੀ ਕੁੱਲ ਗਿਣਤੀ 157809 ਹੈ, ਜਿਨ੍ਹਾਂ 'ਚ 74175 ਪੁਰਸ਼, 83625 ਔਰਤਾਂ ਅਤੇ 9 ਥਰਡ ਜੈਂਡਰ ਹਨ।


author

rajwinder kaur

Content Editor

Related News