ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ

Saturday, Jun 20, 2026 - 06:35 PM (IST)

ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਚ ਫਿਰ ਵੱਜਿਆ ਚੋਣ ਬਿਗੁਲ ਵੱਜ ਗਿਆ ਹੈ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਲਈ 5 ਜੁਲਾਈ ਨੂੰ ਵੋਟਾਂ ਪੈਣਗੀਆਂ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ

ਪੰਜਾਬ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਐਲਾਨ ਕਰਦੇ ਕਿਹਾ ਕਿ ਪੰਜਾਬ 'ਚ ਇਕ ਨਗਰ ਨਿਗਮ, ਦੋ ਨਗਰ ਕੌਂਸਲਾਂ ਅਤੇ ਇਕ ਨਗਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਪੱਤਰ 22 ਜੂਨ 2026 (ਸੋਮਵਾਰ) ਤੋਂ ਭਰਨੇ ਸ਼ੁਰੂ ਕੀਤੇ ਜਾਣਗੇ, ਜੋਕਿ 25 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਭਰੇ ਜਾਣਗੇ। 

ਇਸ ਤੋਂ ਬਾਅਦ ਨਾਮਜ਼ਦਗੀ ਪੱਤਰਾਂ ਦੀ ਪੜਤਾਲ 26 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ 27 ਜੂਨ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਣਗੇ। ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਲਈ ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਦਕਿ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਵੱਲੋਂ ਚੋਣਾਂ ਨੂੰ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਥੇ ਇਹ ਵੀ ਦੱਸ ਦੇਈਏ ਕਿ ਅੱਜ ਚੋਣਾਂ ਦੇ ਐਲਾਨ ਮਗਰੋਂ ਚੋਣਾਂ ਵਾਲੇ ਸਬੰਧਤ ਮਿਊਂਸਪਲ ਖੇਤਰਾਂ ਦੇ ਅਧਿਕਾਰ ਖੇਤਰ 'ਚ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਹੋ ਗਿਆ ਹੈ, ਜੋਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

ਇਹ ਵੀ ਪੜ੍ਹੋ: ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News