ਚੋਣ ਪ੍ਰਚਾਰ ਕਰਨ ਗਏ ਭਾਜਪਾ ਦੇ ਯੁਵਾ ਮੋਰਚਾ ਪ੍ਰਧਾਨ ਨਾਲ ਗਾਲੀ-ਗਲੋਚ, ਗੱਡੀ ਦੀ ਕੀਤੀ ਭੰਨਤੋੜ

Monday, Feb 14, 2022 - 12:01 PM (IST)

ਚੋਣ ਪ੍ਰਚਾਰ ਕਰਨ ਗਏ ਭਾਜਪਾ ਦੇ ਯੁਵਾ ਮੋਰਚਾ ਪ੍ਰਧਾਨ ਨਾਲ ਗਾਲੀ-ਗਲੋਚ, ਗੱਡੀ ਦੀ ਕੀਤੀ ਭੰਨਤੋੜ

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਵਿਧਾਨ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਕਰਨ ਜਾ ਰਹੇ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਉੱਪਰ ਅਣਪਛਾਤੇ ਲੋਕਾਂ ਵਲੋਂ ਹਮਲਾ ਕਰਦਿਆਂ ਗਾਲੀ-ਗਲੋਚ ਕਰਨ ਅਤੇ ਗੱਡੀ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਜੈਕੰਵਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਵਰਿਆਂਹ ਨਵੇਂ ਨੇ ਦੱਸਿਆ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦਾ ਪ੍ਰਧਾਨ ਹੈ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼

20 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਉਹ ਆਪਣੇ ਸਾਥੀਆਂ ਨਾਲ ਚੋਣ ਪ੍ਰਚਾਰ ਕਰਨ ਲਈ ਪਿੰਡ ਜੌੜਾ ਵਾਲੀ ਸਾਈਡ ਨੂੰ ਜਾ ਰਹੇ ਸੀ। ਜਦੋਂ ਉਹ ਪੁਲ ਜੌੜਾ ਕੋਲ ਪੁੱਜੇ ਤਾਂ ਪਿੱਛੋਂ ਇਕ ਮੋਟਰ ਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀ ਆਏ ਅਤੇ ਉਸ ਦੀ ਗੱਡੀ ਨੂੰ ਰੋਕ ਲਿਆ। ਉਕਤ ਵਿਅਕਤੀ ਉਨ੍ਹਾਂ ਨਾਲ ਗਾਲੀ-ਗਲੋਚ ਕਰਨ ਲੱਗ ਪਏ ਅਤੇ ਭਾਜਪਾ ਦਾ ਚੋਣ ਪ੍ਰਚਾਰ ਕਰਨ ਕਰਕੇ ਧਮਕੀਆਂ ਦਿੱਤੀਆਂ। ਇਕ ਵਿਅਕਤੀ ਨੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਧਮਕੀਆਂ ਦਿੰਦੇ ਹੋਏ ਭੱਜ ਗਏ। ਇਸ ਬਾਰੇ ਉਨ੍ਹਾਂ ਤੁਰੰਤ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ


author

rajwinder kaur

Content Editor

Related News