ਲੋਕ ਸਭਾ ਚੋਣਾਂ 2024: ਪੰਜਾਬ 'ਚ ਇਸ ਦਿਨ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਹੋਰ ਪਾਬੰਦੀਆਂ ਵੀ ਹੋਣਗੀਆਂ ਲਾਗੂ

05/27/2024 9:56:53 AM

ਮੋਹਾਲੀ (ਨਿਆਮੀਆਂ): ਚੋਣ ਕਮਿਸ਼ਨ ਵੱਲੋਂ ਮਤਦਾਨ ਮੁਕੰਮਲ ਹੋਣ ਲਈ ਨਿਰਧਾਰਿਤ ਸਮੇਂ (6 ਵਜੇ ਸ਼ਾਮ) ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਲੋਕ ਪ੍ਰਤਿਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ/ਜਲੂਸ ਕਰਨ ਤੇ ਮਨ੍ਹਾਹੀ ਹੋਵੇਗੀ। ਇਸ ਤੋਂ ਬਿਨ੍ਹਾਂ ਇਲੈਕਟ੍ਰਾਨਿਕ ਮੀਡੀਆ ਸਣੇ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ’ਤੇ ਵੀ ਰੋਕ ਲੱਗ ਜਾਵੇਗੀ। ਧਾਰਾ 126 ਅਤੇ 126 ਏ ਅਨੁਸਾਰ ਇਹ ਰੋਕ ਇਲੈਕਟ੍ਰਾਨਿਕ ਮੀਡੀਆ ਜਾਂ ਪ੍ਰਿੰਟ ਮੀਡੀਆ ’ਚ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ’ਤੇ ਵੀ ਲਾਗੂ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸੱਥ ’ਚ ਖ਼ੂਨੀ ਵਾਰਦਾਤ! ਸ਼ਰੇਆਮ ਕੀਤਾ ਨੌਜਵਾਨ ਦਾ ਕਤਲ

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ 31 ਮਈ ਅਤੇ 1 ਜੂਨ ਨੂੰ ਛਪਣ ਵਾਲੀਆਂ ਅਖ਼ਬਾਰਾਂ ਵਿਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਦੇ ਖ਼ਾਤਮੇ ਲਈ ਆਪਣੇ ਆਲੇ-ਦੁਆਲੇ ਅੱਗ ਬਾਲ ਕੇ ਤਪੱਸਿਆ ਕਰ ਰਹੇ ਬਾਬੇ ਨਾਲ ਵਾਪਰੀ ਅਣਹੋਣੀ

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਕਰਮੀਆਂ/ਮੀਡੀਆ ਹਾਊਸਿਜ਼ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਦੀ ਪੂਰਣ ਰੂਪ ਵਿਚ ਪਾਲਣਾ ਕਰਨ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸੇ ਤਰ੍ਹਾਂ ਆਖ਼ਰੀ 48 ਘੰਟਿਆਂ ਦੌਰਾਨ ਸਬੰਧਤ ਹਲਕੇ ਤੋਂ ਬਾਹਰ ਤੋਂ ਚੋਣ ਪ੍ਰਚਾਰ ਲਈ ਆਏ ਸਮਰਥਕਾਂ ਨੂੰ ਵੀ ਵਾਪਸ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਬਾਹਰੀ ਲੋਕ ਹਲਕੇ ਤੋਂ ਬਾਹਰ ਚਲੇ ਜਾਣ, ਇਸ ਲਈ ਪੁਲਸ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਬਾਹਰੀ ਲੋਕਾਂ ਦੇ ਸੰਭਾਵਿਤ ਠਹਿਰਾਓ ਵਾਲੀ ਥਾਂ ’ਤੇ ਪੂਰੀ ਚੌਕਸੀ ਰੱਖੀ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News