ਜਲੰਧਰ ਜ਼ਿਮਨੀ ਚੋਣ ਲਈ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ
Monday, Jul 08, 2024 - 12:46 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ ਲਈ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ। ਇਸ ਦੌਰਾਨ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਚੋਣ ਰੈਲੀ ਜਾਂ ਮੀਟਿੰਗ ’ਤੇ ਪਾਬੰਦੀ ਰਹੇਗੀ ਅਤੇ ਇਸ ਦੇ ਨਾਲ ਹੀ ਕੋਈ ਵੀ ਬਾਹਰੀ ਆਗੂ ਹਲਕੇ 'ਚ ਨਹੀਂ ਰਹਿ ਸਕੇਗਾ। ਦੱਸ ਦੇਈਏ ਕਿ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਕਾਰਨ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਹੱਥਾਂ 'ਚ ਗੰਡਾਸੇ ਤੇ ਬੰਦੂਕਾਂ ਫੜ ਖ਼ੂਨ ਦੇ ਪਿਆਸੇ ਹੋਏ ਦੋ ਪਰਿਵਾਰ, ਚੱਲੀਆਂ ਗੋਲ਼ੀਆਂ, ਵੀਡੀਓ ਹੋਈ ਵਾਇਰਲ
ਉਥੇ ਹੀ ਇਹ ਵੀ ਦੱਸ ਦੇਈਏ ਕਿ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪਿਅੱਕੜਾਂ ਲਈ ਵੱਡੀ ਖ਼ਬਰ ਇਹ ਹੈ ਕਿ ਜਲੰਧਰ ਦੇ ਸਾਰੇ ਸ਼ਰਾਬ ਦੇ ਠੇਕੇ 8 ਜੁਲਾਈ ਸ਼ਾਮ 5 ਵਜੇ ਤੋਂ ਬੰਦ ਰਹਿਣਗੇ। ਇਹ ਠੇਕੇ ਹੁਣ ਚੋਣਾਂ ਵਾਲੇ ਦਿਨ ਯਾਨੀ ਕਿ 10 ਜੁਲਾਈ ਸ਼ਾਮ 7 ਵਜੇ ਤੋਂ ਬਾਅਦ ਖੁੱਲ੍ਹਣਗੇ। ਹਾਲਾਂਕਿ ਇਸ ਨੂੰ ਲੈ ਕੇ ਜਲੰਧਰ ਦੇ ਸਾਰੇ ਠੇਕਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜੋ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਭ੍ਰਿਸ਼ਟਾਚਾਰ ਕਰਨ ਵਾਲੇ ਸਿਆਸੀ ਆਗੂਆਂ ਤੋਂ ਪੂਰਾ ਹਿਸਾਬ ਲਵਾਂਗੇ, ਪੰਜਾਬ ’ਚ ਅਕਾਲੀ ਦਲ ਹੋਇਆ ਜ਼ੀਰੋ : ਭਗਵੰਤ ਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।