ਚੋਣ ਕਮਿਸ਼ਨ ਵਲੋਂ ਦੇਸ਼ ਭਰ ''ਚ ਐਗਜ਼ਿਟ ਪੋਲ ''ਤੇ ਪਾਬੰਦੀ

10/14/2019 6:41:15 PM

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਮਿਤੀ 19 ਅਕਤੂਬਰ, 2019 ਤੋਂ ਮਿਤੀ 21 ਅਕਤੂਬਰ, 2019 ਤੱਕ ਦੇਸ਼ ਭਰ ਵਿਚ ਐਗਜ਼ਿਟ ਪੋਲ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 19 ਅਕਤੂਬਰ, 2019 ਸ਼ਾਮ 6. 30 ਵਜੇ ਤੋਂ ਲੈ ਕੇ 21 ਅਕਤੂਬਰ, 2019 ਤੱਕ ਸ਼ਾਮ 6. 30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਪ੍ਰਸਾਰਿਤ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

ਬੁਲਾਰੇ ਨੇ ਅਗਾਂਹ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

Gurminder Singh

This news is Content Editor Gurminder Singh