ਸੂਬਾ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

Tuesday, Dec 01, 2020 - 05:06 PM (IST)

ਚੰਡੀਗੜ੍ਹ : ਸੂਬਾ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਨੇੜ ਭਵਿੱਖ ਵਿਚ ਸੂਬੇ ਦੇ 9 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ 1 ਜਨਵਰੀ, 2021 ਨੂੰ ਕੁਆਲੀਫਾਇੰਗ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸ 'ਚ ਸ਼ਾਮਲ ਹੋਏ ਵਿਧਾਇਕ ਸੰਦੋਆ ਨੇ 'ਆਪ' 'ਚ ਵਾਪਸੀ ਦਾ ਕੀਤਾ ਐਲਾਨ

ਉਨ੍ਹਾਂ ਦੱਸਿਆ ਕਿ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ 9 ਦਸੰਬਰ 2020 ਤੱਕ ਤਿਆਰ ਕੀਤੀਆਂ ਜਾਣਗੀਆਂ ਅਤੇ 10 ਦਸੰਬਰ 2020 ਨੂੰ ਵੋਟਰ ਸੂਚੀਆਂ ਦਾ ਡਰਾਫਟ ਪਬਲੀਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 16 ਦਸੰਬਰ 2020 ਤੱਕ ਪੇਸ਼ ਕੀਤੇ ਜਾ ਸਕਦੇ ਹਨ, ਜਿਨ੍ਹਾਂ ਦਾ ਨਿਬੇੜਾ 23 ਦਸੰਬਰ 2020 ਤੱਕ ਕਰ ਦਿੱਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਛਪਾਈ 5 ਜਨਵਰੀ 2021 ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ 'ਤੇ ਚੰਦੂਮਾਜਰਾ ਦਾ ਵੱਡਾ ਬਿਆਨ, ਕੈਪਟਨ ਅਮਰਿੰਦਰ ਸਿੰਘ ਦਿੱਤੀ ਇਹ ਨਸੀਹਤ


Gurminder Singh

Content Editor

Related News