ਚੋਣ ਕਮਿਸ਼ਨ ਵਲੋਂ ਵੋਟਰ ਪਛਾਣ ਦੇ ਸਬੂਤ ਵਜੋਂ 11 ਦਸਤਾਵੇਜ਼ਾਂ ਨੂੰ ਪ੍ਰਵਾਨਗੀ

Friday, Mar 22, 2019 - 06:57 AM (IST)

ਚੋਣ ਕਮਿਸ਼ਨ ਵਲੋਂ ਵੋਟਰ ਪਛਾਣ ਦੇ ਸਬੂਤ ਵਜੋਂ 11 ਦਸਤਾਵੇਜ਼ਾਂ ਨੂੰ ਪ੍ਰਵਾਨਗੀ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਸਮੇਂ ਵੋਟਰ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਛਾਣ ਦੇ ਸਬੂਤ ਵਜੋਂ 11 ਦਸਤਾਵਜ਼ਾਂ ਨੂੰ ਵਰਤਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ ਨਹੀ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਈਸੈਂਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਵਲੋਂ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਬੈਂਕਾਂ/ਡਾਕਖਾਨੇ ਵਲੋਂ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਪਛਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।


author

Babita

Content Editor

Related News