ਉਮੀਦਵਾਰਾਂ ਦੇ ''ਫੇਸਬੁੱਕ-ਵਟਸਐਪ'' ''ਤੇ ਚੋਣ ਕਮਿਸ਼ਨ ਦੀ ਪੈਨੀ ਨਜ਼ਰ
Friday, Apr 05, 2019 - 11:28 AM (IST)
ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਚੋਣ ਕਮਿਸ਼ਨ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣ ਕਮਿਸ਼ਨ ਵਲੋਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕਰ ਰਹੇ ਉਮੀਦਵਾਰਾਂ ਦੇ ਫੇਸਬੁੱਕ, ਵਟਸਐਪ ਅਤੇ ਟਵਿੱਟਰ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਇਸ ਸਬੰਧੀ ਚੋਣ ਅਧਿਕਾਰੀਆਂ ਵਲੋਂ ਲੋਕ ਸੰਪਰਕ ਵਿਭਾਗ ਦੀ ਡਿਊਟੀ ਲਾਈ ਗਈ ਹੈ। ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਭਾਵੇਂ ਪੰਜਾਬ ਦੀ ਹਰੇਕ ਪਾਰਟੀ ਸਰਗਰਮ ਹੈ ਪਰ 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੇ ਸਮਰਥਕਾਂ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਖਾਸ ਤਵੱਜੋ ਦੇ ਰਹੀ ਹੈ।