ਚੋਣ ਕਮਿਸ਼ਨ ਵਲੋਂ ਕਈ ਪੋਲਿੰਗ ਕੇਂਦਰਾਂ ਦੀਆਂ ਇਮਾਰਤਾਂ ਬਦਲਣ ਦੀ ਪ੍ਰਵਾਨਗੀ

Friday, Apr 12, 2019 - 02:18 PM (IST)

ਚੋਣ ਕਮਿਸ਼ਨ ਵਲੋਂ ਕਈ ਪੋਲਿੰਗ ਕੇਂਦਰਾਂ ਦੀਆਂ ਇਮਾਰਤਾਂ ਬਦਲਣ ਦੀ ਪ੍ਰਵਾਨਗੀ

ਚੰਡੀਗੜ੍ਹ (ਭੁੱਲਰ) : ਭਾਰਤੀ ਚੋਣ ਕਮਿਸ਼ਨ ਨੇ ਜ਼ਿਲਾ ਚੋਣ ਅਫਸਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ ਅਤੇ ਲੁਧਿਆਣਾ ਦੇ ਪ੍ਰਸਤਾਵ ਨੂੰ ਮਨਜ਼ੂਰ ਕਰਦਿਆਂ ਇਨ੍ਹਾਂ ਸ਼ਹਿਰਾਂ ਦੇ ਕਈ ਪੋਲਿੰਗ ਸਟੇਸ਼ਨ ਦੀਆਂ ਇਮਾਰਤਾਂ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ ਅਤੇ ਲੁਧਿਆਣਾ ਦੀਆਂ ਇਮਾਰਤਾਂ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਸਬੰਧਿਤ ਜ਼ਿਲਾ ਚੋਣ ਅਫਸਰ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ 'ਚ ਹੈਂਡਬੁੱਕ ਫਾਰ ਰਿਟਰਨਿੰਗ ਅਫਸਰ 2019 ਦੇ ਚੈਪਟਰ 2 'ਚ ਦੱਸੀ ਗਈ ਪ੍ਰਕਿਰਿਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਸਿਆਸੀ ਪਾਰਟੀਆਂ ਨੂੰ ਲਿਖਤੀ ਤੌਰ 'ਤੇ ਸੂਚਿਤ ਕੀਤਾ ਜਾਵੇ।


author

Babita

Content Editor

Related News