ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ, ਮਾਹੌਲ ਤਣਾਅਪੂਰਨ

Sunday, May 19, 2019 - 02:25 PM (IST)

ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ, ਮਾਹੌਲ ਤਣਾਅਪੂਰਨ

ਸਮਾਲਸਰ (ਸੁਰਿੰਦਰ ਸੇਖਾ) : ਲੋਕ ਸਭਾ ਹਲਕਾ ਫ਼ਰੀਦਕੋਟ 'ਚ ਪੈਂਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਵਾਂਦਰ ਵਿਖੇ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਬੇਸ਼ੱਕ ਚੋਣ ਕਮਿਸ਼ਨ ਵੱਲੋਂ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਲੋਕਾਂ ਨੂੰ ਇਕੱਠੇ ਹੋਣ ਤੋਂ ਮੰਨ੍ਹਾ ਕੀਤਾ ਗਿਆ ਹੈ ਪਰ ਇਸ ਪਿੰਡ 'ਚ ਪੋਲਿੰਗ ਬੂਥ ਦੇ ਬਿਲਕੁਲ ਸਾਹਮਣੇ ਲੋਕਾਂ ਦੇ ਵੱਡੇ ਝੁੰਡ ਖੜ੍ਹੇ ਹੋਣ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। 

ਜ਼ਿਕਰਯੋਗ ਹੈ ਕਿ ਇੱਥੇ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ ਸਨ, ਜਿਸ 'ਚ ਕੁਝ ਲੋਕਾਂ ਦੇ ਜ਼ਖਮੀ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਵਰਕਰਾਂ 'ਤੇ ਵੀ ਮਾਮਲੇ ਦਰਜ ਹੋ ਚੁੱਕੇ ਹਨ। ਤਣਾਅ ਭਰੇ ਮਾਹੌਲ ਅਤੇ ਪੁਲਸ ਪ੍ਰਸ਼ਾਸਨ ਦੀ ਘੱਟ ਗਿਣਤੀ ਹੋਣ ਕਾਰਨ ਇਸ ਪਿੰਡ 'ਚ ਕਿਸੇ ਸਮੇਂ ਵੀ ਕੋਈ ਵੱਡੀ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ।


author

Anuradha

Content Editor

Related News