ਚੋਣ ਕਮਿਸ਼ਨ ਵਲੋਂ 'ਗੁਰਦਾਸਪੁਰ' ਲਈ ਕੀਤੇ ਪ੍ਰਬੰਧਾਂ 'ਤੇ ਹਾਈਕੋਰਟ ਨੂੰ ਭਰੋਸਾ

05/17/2019 4:46:48 PM

ਚੰਡੀਗੜ੍ਹ (ਮਨਮੋਹਨ, ਕਰਨ) : ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਗੁਰਦਾਸਪੁਰ ਨੂੰ ਅਤਿ ਸੰਵੇਦਨਸ਼ੀਲ ਐਲਾਨਣ ਦੀ ਮੰਗ ਕੀਤੀ ਸੀ, ਜਿਸ 'ਤੇ ਹਾਈਕੋਰਟ ਨੇ ਚੋਣ ਕਮਿਸ਼ਨ ਦੇ ਪ੍ਰਬੰਧਾਂ 'ਤੇ ਭਰੋਸਾ ਜਤਾਇਆ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਬੈਂਚ ਦਾ ਧਿਆਨ ਦੁਆਇਆ ਕਿ ਇਸ ਹਲਕੇ ਦੀ ਸਥਿਤੀ ਦੇ ਮੱਦੇਨਜ਼ਰ ਹਲਕੇ ਨੂੰ ਪਹਿਲਾਂ ਹੀ ਸੰਵੇਦਨਸ਼ੀਲ ਐਲਾਨਿਆ ਜਾ ਚੁੱਕਾ ਹੈ ਅਤੇ ਇੱਥੇ ਕਈ ਕੇਂਦਰੀ ਫੋਰਸਾਂ ਦੀਆਂ 24 ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਇਹ ਵੀ ਕਿਹਾ ਕਿ ਹਲਕੇ 'ਚ ਸ਼ਾਂਤਮਾਈ ਚੋਣਾਂ ਲਈ ਸੰਨੀ ਦਿਓਲ ਵਲੋਂ ਢੁਕਵੇਂ ਪ੍ਰਬੰਧ ਕਰਨ ਸਬੰਧੀ ਮੰਗ ਪੱਤਰ ਵੀ ਪ੍ਰਾਪਤ ਹੋਇਆ ਸੀ ਅਤੇ ਇਸ ਵੱਲ ਵੀ ਧਿਆਨ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਾਈਕੋਰਟ ਨੇ ਕਿਹਾ ਹੈ ਕਿ ਸੰਨੀ ਦਿਓਲ ਦੀ ਪਟੀਸ਼ਨ 'ਤੇ ਹੋਰ ਵੱਖਰੇ ਹੁਕਮ ਜਾਰੀ ਕਰਨ ਦੀ ਲੋੜ ਨਹੀਂ ਹੈ। 

Babita

This news is Content Editor Babita