ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਦਿੱਤੀ ਆਗਿਆ

Sunday, Jan 16, 2022 - 10:09 PM (IST)

ਚੰਡੀਗੜ੍ਹ (ਬਿਊਰੋ)-ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਨੇ ਈ. ਸੀ. ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦੀ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ। ਇਹ ਸਹੂਲਤ ਪੰਜਾਬ ਵਿਧਾਨ ਸਭਾ ਦੀਆਂ ਮੌਜੂਦਾ ਆਮ ਚੋਣਾਂ ਵਿਚ ਵੋਟਾਂ ਵਾਲੇ ਦਿਨ ਡਿਊਟੀ ’ਤੇ ਤਾਇਨਾਤ ਹੋਣ ਕਾਰਨ ਆਪੋ-ਆਪਣੇ ਪੋਲਿੰਗ ਸਟੇਸ਼ਨ ’ਤੇ ਹਾਜ਼ਰ ਨਾ ਹੋਣ ਵਾਲੇ ਵੋਟਰਾਂ ਦੀਆਂ ਸ਼੍ਰੋਣੀਆਂ ਤੋਂ ਇਲਾਵਾ ਹੈ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਮੁਤਾਬਕ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ. ਐੱਸ. ਐੱਨ. ਐੱਲ., ਬਿਜਲੀ, ਸਿਹਤ, ਫਾਇਰ ਸਰਵਿਸਿਜ਼ ਅਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ’ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵੀਟ ਕਰ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਦਾ ਦਿੱਤਾ ਸੱਦਾ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫਸਰ (ਸੀ. ਈ. ਓ.) ਪੰਜਾਬ ਡਾ. ਐੱਸ. ਕਰੁਣਾ ਰਾਜੂ ਕੋਲ ਉਨ੍ਹਾਂ ਨੂੰ ਗੈਰ-ਹਾਜ਼ਰ ਵੋਟਰਾਂ ਦੀ ਸੂਚੀ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ। ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰ-ਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫਸਰ ਤੋਂ ਬਿਨੈ-ਪੱਤਰ ਤਸਦੀਕ ਕਰਵਾਉਣਾ ਹੋਵੇਗਾ।

ਇਹ ਵੀ ਪੜ੍ਹੋ : ਚੋਣਾਂ ਦੇ ਭਖ਼ਦੇ ਮਾਹੌਲ ਦੌਰਾਨ ਭਗਵੰਤ ਮਾਨ ਦਾ ਵੱਡਾ ਬਿਆਨ, CM ਚਿਹਰੇ ’ਤੇ ਫਿਰ ਆਖੀ ਇਹ ਗੱਲ (ਵੀਡੀਓ)

ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸ਼ਨ ’ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ। ਇਸ ਦੌਰਾਨ ਹਲਕੇ ਦੇ ਪੋਸਟਲ ਵੋਟਿੰਗ ਕੇਂਦਰ ਵੋਟਾਂ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਹਰੇਕ ਹਲਕੇ ਵਿਚ ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਤਿੰਨ ਦਿਨਾਂ ਦੌਰਾਨ ਪੋਸਟਲ ਵੋਟਿੰਗ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

ਇਹ ਵੀ ਪੜ੍ਹੋ : ਸ਼ਰਾਬ ਦੇ ਦੀਵਾਨੇ ਚੀਨੀ ਯਾਤਰੀ ਦੀ ਦੀਵਾਨਗੀ, 4 ਕਰੋੜ ’ਚ ਖਰੀਦੀ ਵ੍ਹਿਸਕੀ ਦੀ ਇਕ ਬੋਤਲ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Manoj

Content Editor

Related News