ਮਜੀਠੀਆ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ, ਚੋਣ ਕਮਿਸ਼ਨ ਸਖਤ

Saturday, May 18, 2019 - 04:24 PM (IST)

ਮਜੀਠੀਆ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ, ਚੋਣ ਕਮਿਸ਼ਨ ਸਖਤ

ਚੰਡੀਗੜ੍ਹ (ਜੱਸੋਵਾਲ) : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ 'ਤੇ ਚੋਣ ਕਮਿਸ਼ਨ ਸਖਤ ਹੋ ਗਿਆ ਹੈ। ਚੋਣ ਕਮਿਸ਼ਨ ਨੇ ਇਸ ਪ੍ਰੈਸ ਕਾਨਫਰੰਸ ਦੀ ਰਿਪੋਰਟ ਭੇਜਣ ਲਈ ਕਿਹਾ ਹੈ ਕਿਉਂਕਿ ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਮਜੀਠੀਆ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਚੋਣ ਜ਼ਾਬਤੇ ਦੀ ਉਲੰਘਣਾ ਹੈ। ਦੱਸ ਦੇਈਏ ਕਿ ਮਜੀਠੀਆ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਮੁੱਦਿਆਂ ਨੂੰ ਛੱਡ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਪੰਜਾਬ ਨੂੰ ਕਾਲੇ ਦੌਰ 'ਚ ਲਿਜਾਣ ਦੀ ਕੋਸ਼ਿਸ਼ 'ਚ ਲੱਗੀਆਂ ਹੋਈਆਂ ਹਨ ਅਤੇ ਅਜਿਹਾ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਧਿਆਨ ਸਿੰਘ ਮੰਡ ਬਾਰੇ ਵੀ ਕਈ ਖੁਲਾਸੇ ਕੀਤੇ। 


author

Babita

Content Editor

Related News