ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਨੂੰ ਚਿਤਾਵਨੀ ਜਾਰੀ
Friday, May 03, 2024 - 08:58 AM (IST)
ਚੰਡੀਗੜ੍ਹ (ਮਨਜੋਤ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਮਾਮਲਿਆਂ ’ਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖ਼ਿਲਾਫ਼ ਵੀਡੀਓ ’ਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ, ਜੋ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ’ਚ ਇਹ ਵੀਡੀਓ ਹਟਾ ਲਈ ਸੀ।
ਇਹ ਖ਼ਬਰ ਵੀ ਪੜ੍ਹੋ - Breaking News: ਕਾਂਗਰਸ ਨੇ ਤੜਕਸਾਰ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ, ਇਸ ਸੀਟ ਤੋਂ ਲੜਣਗੇ ਰਾਹੁਲ ਗਾਂਧੀ
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਚਿਤਾਵਨੀ ਤੇ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਅਜਿਹੀਆਂ ਗ਼ਲਤੀਆਂ ਦੁਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।
ਇਹ ਖ਼ਬਰ ਵੀ ਪੜ੍ਹੋ - 15 ਸਾਲਾ ਧੀ ਨੂੰ ਘਰ ਛੱਡ ਸਬਜ਼ੀ ਲੈਣ ਗਿਆ ਪਿਓ, ਵਾਪਸ ਪਰਤਦਿਆਂ ਹੀ ਉੱਡੇ ਹੋਸ਼
ਉਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8