ਵੱਡੀ ਖ਼ਬਰ : ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਜਾਰੀ

Friday, Feb 04, 2022 - 11:03 PM (IST)

ਵੱਡੀ ਖ਼ਬਰ : ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਜਾਰੀ

ਚੰਡੀਗੜ੍ਹ : ਪਹਿਲੀ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੂੰ ਚੋਣ ਕਮਿਸ਼ਨ ਵਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਸਾਨ ਜਥੇਬੰਦੀਆਂ ਨੂੰ ਚੋਣ ਨਿਸ਼ਾਨ ‘ਮੰਜਾ’ ਅਲਾਟ ਕੀਤਾ ਹੈ। ਹੁਣ ਜਦੋਂ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ ਤਾਂ ਹੁਣ ਯਕੀਨੀ ਤੌਰ ’ਤੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਇਕੋ ਚੋਣ ਨਿਸ਼ਾਨ ’ਤੇ ਚੋਣ ਲੜ ਸਕਣਗੇ।

ਇਹ ਵੀ ਪੜ੍ਹੋ : ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ, ਹਾਈਕਮਾਨ ’ਤੇ ਹੀ ਬੋਲਿਆ ਹਮਲਾ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੰਯੁਕਤ ਸਮਾਜ ਮੋਰਚੇ ਵਲੋਂ ਟ੍ਰੈਕਟਰ ਚੋਣ ਨਿਸ਼ਾਨ ਦੀ ਮੰਗ ਕੀਤੀ ਜਾ ਰਹੀ ਸੀ ਪਰ ਚੋਣ ਕਮਿਸ਼ਨ ਵਲੋਂ ਮੋਰਚੇ ਦੀ ਇਹ ਮੰਗ ਪ੍ਰਵਾਨ ਨਹੀਂ ਕੀਤੀ ਗਈ। ਇਸ ਤੋਂ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਵਲੋਂ ਆਪਣੇ ਮੋਰਚੇ ਨੂੰ ਰਜਿਸਟਰਡ ਕਰਨ ਲਈ ਕਾਫੀ ਭੱਜ-ਦੌੜ ਕਰਨੀ ਪਈ ਸੀ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਅਤੇ ਚੋਣ ਕਮਿਸ਼ਨ ’ਤੇ ਧੱਕਾ ਕਰਨ ਦੇ ਵੀ ਦੋਸ਼ ਲਗਾਏ ਸਨ। ਹਾਲਾਂਕਿ ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਤੇਜ਼ ਤਰਾਰ ਕੁੜੀਆਂ ਨੇ ਉਂਗਲਾਂ ’ਤੇ ਨਚਾ ਕੇ ਠੱਗੇ ਕਈ ਵਿਦੇਸ਼ ਜਾਣ ਦੇ ‘ਸ਼ੁਦਾਈ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News