ਸੰਗਰੂਰ ਜ਼ਹਿਰੀਲੀ ਸ਼ਰਾਬ ਦੁਖਾਂਤ ’ਤੇ ਭਾਰਤੀ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ
Saturday, Mar 23, 2024 - 06:32 PM (IST)
ਚੰਡੀਗੜ੍ਹ/ਸੰਗਰੂਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, 26 ਸਕੂਲਾਂ ਦੀ ਮਾਨਤਾ ਕੀਤੀ ਰੱਦ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਵਿਚ ਅਚਾਨਕ ਬਦਲਿਆ ਮੌਸਮ, ਇਨ੍ਹਾਂ ਤਾਰੀਖਾਂ ਨੂੰ ਲੈ ਕੇ ਜਾਰੀ ਹੋਇਆ ਅਲਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8