ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ, ਅੱਜ ਤੋਂ ਚੋਣ ਜ਼ਾਬਤਾ ਲਾਗੂ

01/08/2022 8:32:05 PM

ਚੰਡੀਗੜ੍ਹ : ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਪੰਜ ਸੂਬਿਆਂ ਵਿਚ 7 ਪੜਾਅ ਵਿਚ ਚੋਣਾਂ ਹੋਣਗੀਆਂ। ਪੰਜਾਬ ਵਿਚ ਦੂਜੇ ਗੇੜ ਵਿਚ ਚੋਣਾਂ ਪੈਣਗੀਆਂ। ਪੰਜਾਬ ਵਿਚ ਦੂਜੇ ਗੇੜ ਵਿਚ ਚੋਣਾਂ ਲਈ 21 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 28 ਜਨਵਰੀ ਤੱਕ ਨਾਮਜ਼ਦਗੀ ਦਾਖਲ ਕੀਤੀ ਜਾ ਸਕੇਗੀ, ਜਾਂਚ 29 ਜਨਵਰੀ ਨੂੰ ਅਤੇ 31 ਜਨਵਰੀ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।

ਇਹ ਵੀ ਪੜ੍ਹੋ : ਪਹਿਲੇ ਪੜਾਅ ’ਚ 75 ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ ਕਾਂਗਰਸ, 20 ਵਿਧਾਇਕਾਂ ਨੂੰ ਲੱਗ ਸਕਦੈ ਝਟਕਾ

ਚੋਣ ਕਮਿਸ਼ਨ ਵਲੋਂ ਇਸ ਵਾਰ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਭਰਨ ਦੀ ਸਹੂਲਤ ਦਿੱਤੀ ਹੈ। ਉਮੀਦਵਾਰ ਚਾਹੇ ਤਾਂ ਉਹ ਆਨਲਾਈਨ ਆਪਣੇ ਪੱਤਰ ਦਾਖ਼ਲ ਕਰ ਸਕਦਾ ਹੈ। ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਵਿਚ ਚੋਣਾਂ ਦੇ ਪ੍ਰਬੰਧਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ ਸੇਵ ਚੋਣਾਂ ਹੋਣਗੀਆਂ। ਸਾਰੇ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਪੱਤਰ ਭਰਣ ਦੀ ਸਹੂਲਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਏ ਜਾਣ ਦੀ ਮੰਗ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

ਇਸ ਵਾਰ ਸਿਆਸੀ ਪਾਰਟੀਆਂ ਨੂੰ ਰੋਡ ਸ਼ੋਅ ਅਤੇ ਪੈਦਲ ਮਾਰਚ ਕਰਨ ਤੋਂ ਰੋਕ ਦਿੱਤਾ ਗਿਆ ਹੈ। ਕੋਰੋਨਾ ਮਹਾਮਾਰੀ ਤਹਿਤ ਡੋਰ ਟੂ ਡੋਰ ਪ੍ਰਚਾਰ ਸਿਰਫ ਪੰਜ ਜਣੇ ਹੀ ਕਰ ਸਕਣਗੇ। ਇਸ ਵਾਰ ਵੋਟਾਂ ਪਾਉਣ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਰਾਜਸੀ ਪਾਰਟੀਆਂ ਨੂੰ ਡਿਜੀਟਲ ਤੇ ਵਰਚੁਅਲ ਢੰਗ ਨਾਲ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ ਹੈ। ਪੰਜਾਬ ਦੀਆਂ 117, ਉਤਰ ਪ੍ਰਦੇਸ਼ ਵਿਚ 403, ਉਤਰਾਖੰਡ ਵਿਚ 70, ਮਣੀਪੁਰ ਦੀਆਂ 60 ਤੇ ਗੋਆ ਵਿਚ 40 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਹੋਣਗੀਆਂ। ਇਸ ਵਾਰ 690 ਵਿਧਾਨ ਸਭਾ ਹਲਕਿਆਂ ਵਿਚ ਵੋਟਾਂ ਪੈਣਗੀਆਂ ਜਿਸ ਲਈ 18.3 ਕਰੋੜ ਲੋਕ ਵੋਟ ਪਾਉਣਗੇ। ਮੁੱਖ ਚੋਣ ਅਧਿਕਾਰੀ ਸਤੀਸ਼ ਚੰਦਰਾ ਨੇ ਦੱਸਿਆ ਕਿ ਇਸ ਵਾਰ ਚੋਣਾਂ ਕੋਰੋਨਾ ਨਿਯਮਾਂ ਤਹਿਤ ਕਰਵਾਈਆਂ ਜਾਣਗੀਆਂ ਜਿਸ ਲਈ 16 ਫੀਸਦੀ ਪੋਲਿੰਗ ਸਟੇਸ਼ਨ ਵਧਾਏ ਗਏ ਹਨ। ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਪੰਜ ਰਾਜਾਂ ਵਿਚ ਚੋਣ ਜ਼ਾਬਤਾ ਅਮਲ ਵਿਚ ਆ ਗਿਆ ਹੈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਬਾਅਦ ਸਿਆਸਤ ਗਰਮਾਈ, ਜਥੇਦਾਰ ਨੇ ਦਿੱਤਾ ਵੱਡਾ ਬਿਆਨ

117 ਸੀਟਾਂ ਲਈ ਵੱਖ-ਵੱਖ ਪਾਰਟੀਆਂ ਮੈਦਾਨ ਵਿਚ
ਪੰਜਾਬ ਵਿਚ ਚੋਣਾਂ ਵਿਚ ਇਸ ਵਾਰ ਮੁੱਖ ਰੂਪ ਵਿਚ ਚਾਰ ਸਿਆਸੀ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦਾ ਗਠਜੋੜ ਸਰਗਰਮ ਹਨ। ਚੋਣ ਮੈਦਾਨ ਵਿਚ ਮੁਕਾਬਲਾ ਵੀ ਇਨ੍ਹਾਂ ਪਾਰਟੀਆਂ ਵਿਚਕਾਰ ਹੀ ਹੋਵੇਗਾ। ਉਂਝ ਮੋਰਚਾ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੀ ਚੋਣ ਮੈਦਾਨ ਵਿਚ ਉਤਰਨ ਦਾ ਐਲਾਨ ਕਰ ਚੁੱਕੀਆਂ ਹਨ, ਹਾਲਾਂਕਿ ਕਿਸਾਨਾਂ ਵਲੋਂ ਅਜੇ ਤਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਵਾਲੇ 150 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ


Gurminder Singh

Content Editor

Related News