ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ ''ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
Saturday, May 25, 2024 - 08:57 PM (IST)
ਜਲੰਧਰ- 1 ਜੂਨ ਨੂੰ 7ਵੇਂ ਤੇ ਆਖ਼ਰੀ ਗੇੜ ਦੀਆਂ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਦਿਨ ਪੰਜਾਬ, ਹਿਮਾਚਲ ਪ੍ਰਦੇਸ਼, ਝਾਰਖੰਡ, ਉੱਤਰ ਪ੍ਰਦੇਸ਼, ਉੜੀਸਾ, ਬਿਹਾਰ, ਪੱਛਮੀ ਬੰਗਾਲ, ਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਹੋਵੇਗੀ।
ਇਸ ਦੌਰਾਨ ਪੰਜਾਬ ਦੀ ਸਭ ਤੋਂ 'ਹਾਟ' ਸੀਟ ਬਣੇ ਹੋਏ ਜਲੰਧਰ ਹਲਕੇ ਤੋਂ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੀ ਉਨ੍ਹਾਂ ਦੇ ਚੋਣ ਨਿਸ਼ਾਨ ਨਾਲ ਲਿਸਟ ਜਾਰੀ ਕਰ ਦਿੱਤੀ ਹੈ। 20 ਉਮੀਦਵਾਰਾਂ ਦੀ ਇਸ ਲਿਸਟ ਮੁਤਾਬਕ ਈ.ਵੀ.ਐੱਮ. 'ਤੇ ਸਭ ਤੋਂ ਉੱਪਰ ਭਾਜਪਾ ਦੇ ਸੁਸ਼ੀਲ ਰਿੰਕੂ ਦਾ ਨਾਂ ਹੈ, ਜਿਸ ਤੋਂ ਬਾਅਦ ਦੂਜੇ ਨੰਬਰ 'ਤੇ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਹਨ।
ਇਸ ਤੋਂ ਬਾਅਦ ਕਮਿਊਨਿਸਟ ਪਾਰਟੀ ਦੇ ਮਾਸਟਰ ਪਰਸ਼ੋਤਮ ਲਾਲ ਬਿਲਗਾ ਦਾ ਨਾਂ ਤੀਜੇ ਨੰਬਰ 'ਤੇ ਮੌਜੂਦ ਹੈ। 'ਆਪ' ਦੇ ਪਵਨ ਕੁਮਾਰ ਟੀਨੂੰ ਦਾ ਨਾਂ ਇਸ ਲਿਸਟ 'ਚ ਚੌਥੇ ਨੰਬਰ 'ਤੇ ਹੈ। 'ਬਸਪਾ' ਦੇ ਐਡਵੋਕੇਟ ਬਲਵਿੰਦਰ ਕੁਮਾਰ ਇਸ ਲਿਸਟ 'ਚ 5ਵੇਂ ਸਥਾਨ 'ਤੇ ਮੌਜੂਦ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਨੂੰ ਈ.ਵੀ.ਐੱਮ. 'ਤੇ 6ਵੇਂ ਨੰਬਰ 'ਤੇ ਰੱਖਿਆ ਗਿਆ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਰਬਜੀਤ ਸਿੰਘ ਖਾਲਸਾ 7ਵੇਂ ਸਥਾਨ 'ਤੇ ਮੌਜੂਦ ਹਨ। ਇਸ ਤੋਂ ਬਾਅਦ 20ਵੇਂ ਨੰਬਰ ਤੱਕ ਆਜ਼ਾਦ ਉਮੀਦਵਾਰ ਹਨ, ਜਦਕਿ 21ਵੇਂ ਸਥਾਨ 'ਤੇ 'ਨੋਟਾ' ਨੂੰ ਰੱਖਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e