ਚੋਣ ਕਮਿਸ਼ਨ ਨੇ ਸੋਨੂੰ ਸੂਦ ਨੂੰ ਚੁਣਿਆ ਪੰਜਾਬ ਦਾ ''ਸਟੇਟ ਆਈਕਨ''

Tuesday, Nov 17, 2020 - 02:03 PM (IST)

ਜਲੰਧਰ (ਵੈੱਬ ਡੈਸਕ) : ਬਾਲੀਵੁੱਡ ਅਦਾਕਾਰਾ ਸੋਨੂੰ ਸੂਦ ਨੂੰ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਰਾਜ ਦਾ ਸਟੇਟ ਆਈਕਨ ਚੁਣਿਆ ਹੈ। ਸੋਨੂੰ ਸੂਦ ਨੇ ਇਸ ਸਨਮਾਨ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਇਸ ਤੋਂ ਸਨਮਾਨਿਤ ਮਹਿਸੂਸ ਕਰ ਰਿਹਾ ਹੈ। ਸੋਨੂੰ ਸੂਦ ਨੇ ਤਾਲਾਬੰਦੀ ਦੌਰਾਨ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ ਸੀ। ਉਹ ਦੂਜੇ ਸੂਬਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀ ਲਗਾਤਾਰ ਮਦਦ ਕਰਦੇ ਰਹੇ ਤਾਂ ਜੋ ਉਹ ਆਪਣੇ ਘਰਾਂ ਤੱਕ ਪਹੁੰਚ ਸਕਣ। ਚੋਣਾਂ ਨੂੰ ਲੈ ਕੇ ਸੋਨੂੰ ਸੂਦ ਲੋਕਾਂ ਅੰਦਰ ਜਾਗਰੂਕਤਾ ਫੈਲਾਉਂਦੇ ਨਜ਼ਰ ਆ ਰਹੇ ਹਨ।ਹਾਲ ਹੀ 'ਚ ਉਨ੍ਹਾਂ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟਰਾਂ ਦੇ ਧਰਮ ਦੀ ਪਾਲਣਾ ਕਰਨ ਅਤੇ ਅੱਗੇ ਆਉਣ।

ਦੱਸ ਦਈਏ ਕਿ ਸੋਨੂੰ ਸੂਦ ਨੇ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ। ਇਸ ਵਾਰ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਇਕ ਦੁਰਗਾ ਪੂਜਾ ਕਮੇਟੀ ਨੇ ਆਪਣੇ ਪੂਜਾ ਪੰਡਾਲ 'ਚ ਵੀ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਮੂਰਤੀ ਰੱਖੀ ਸੀ।

ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ ਸ੍ਰੀ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ 'ਚ ਬਣੀਆਂ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ। ਕੋਵਿਡ ਕਾਲ (ਕੋਰੋਨਾ ਵਾਇਰਸ) ਦੌਰਾਨ ਲਾਗੂ ਤਾਲਾਬੰਦੀ ਦੌਰਾਨ ਸੋਨੂੰ ਸੂਦ ਵਲੋਂ ਵੱਖ-ਵੱਖ ਥਾਵਾਂ 'ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ 'ਚ ਬਹੁਤ ਮਦਦ ਕੀਤੀ ਗਈ ਸੀ, ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੋਵਿਡ-19 ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ. ਡੀ. ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫ਼ਿਲਮ 'ਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।


sunita

Content Editor

Related News