ਅੱਜ ਹੋਵੇਗਾ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, ਪੰਜਾਬ 'ਚ ਵੀ ਹੋਣੀਆਂ ਹਨ ਜ਼ਿਮਨੀ ਚੋਣਾਂ

Friday, Aug 16, 2024 - 09:44 AM (IST)

ਅੱਜ ਹੋਵੇਗਾ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, ਪੰਜਾਬ 'ਚ ਵੀ ਹੋਣੀਆਂ ਹਨ ਜ਼ਿਮਨੀ ਚੋਣਾਂ

ਨੈਸ਼ਨਲ ਡੈਸਕ: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਦੁਪਹਿਰ 3 ਵਜੇ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਤੇ ਹਰਿਆਣਾ 'ਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਕੁਝ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਕੁਝ ਦਿਨ ਪਹਿਲਾਂ ਹੀ ਜੰਮੂ-ਕਸ਼ਮੀਰ ਤੇ ਹਰਿਆਣਾ ਦਾ ਦੌਰਾਨ ਕੀਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵੀਰਾਂ ਨੂੰ ਰੱਖੜੀ ਬੰਨ੍ਹਣ ਗਈ ਸੀ ਭੈਣ! ਫ਼ਿਰ ਜੋ ਹੋਇਆ ਉਹ ਕਿਸੇ ਨੇ ਨਹੀਂ ਸੀ ਸੋਚਿਆ

ਜੰਮੂ-ਕਸ਼ਮੀਰ 'ਚ ਧਾਰਾ 370 ਹਟਣ ਮਗਰੋਂ ਇਹ ਪਹਿਲੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ। 2019 ਵਿਚ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ, ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਉਦੋਂ ਤੋਂ ਹੀ ਉਥੋਂ ਦੀਆਂ ਸਿਆਸੀ ਪਾਰਟੀਆਂ ਲਗਾਤਾਰ ਰਾਜ ਦਾ ਦਰਜਾ ਵਾਪਸ ਲੈਣ ਦੀ ਮੰਗ ਕਰ ਰਹੀਆਂ ਸਨ। ਸਰਕਾਰ ਵੱਲੋਂ ਵਾਰ-ਵਾਰ ਕਿਹਾ ਜਾ ਰਿਹਾ ਸੀ ਕਿ ਪਹਿਲਾਂ ਚੋਣਾਂ ਕਰਵਾਈਆਂ ਜਾਣਗੀਆਂ, ਫਿਰ ਹੀ ਰਾਜ ਦਾ ਦਰਜਾ ਬਹਾਲ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਚਾਰਜਰ ਦੀ ਤਾਰ ਨਾਲ ਹੱਥ ਬੰਨ੍ਹ ਕੇ ਨੌਜਵਾਨ ਦਾ ਕਤਲ

ਚੋਣ ਕਮਿਸ਼ਨ ਦੇ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਤਿੰਨ ਤੋਂ ਚਾਰ ਪੜਾਵਾਂ 'ਚ ਵੋਟਿੰਗ ਹੋ ਸਕਦੀ ਹੈ। ਸਤੰਬਰ ਵਿਚ ਵੋਟਿੰਗ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਸ ਮਹੀਨੇ ਦੇ ਅੰਤ ਤੱਕ ਚੋਣ ਨਤੀਜੇ ਐਲਾਨੇ ਜਾ ਸਕਦੇ ਹਨ। ਚੋਣ ਕਮਿਸ਼ਨ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਚੋਣਾਂ ਕਰਵਾਉਣ ਦੇ ਰਾਹ 'ਚ ਸਭ ਤੋਂ ਵੱਡੀ ਚੁਣੌਤੀ ਸੁਰੱਖਿਆ ਵਿਵਸਥਾ ਹੈ। ਅਜੋਕੇ ਸਮੇਂ 'ਚ ਅੱਤਵਾਦੀ ਘਟਨਾਵਾਂ 'ਚ ਅਚਾਨਕ ਹੋਏ ਵਾਧੇ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦਾ ਅਸਰ ਚੋਣ ਪ੍ਰੋਗਰਾਮ 'ਤੇ ਵੀ ਦੇਖਿਆ ਜਾ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News