ਚੋਣ ਕਮਿਸ਼ਨ ਕੋਲ ਪਹੁੰਚਿਆ ''ਆਪ'' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ ਪੋਸਟ
Wednesday, Feb 04, 2026 - 12:16 PM (IST)
ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਸਕੂਲਾਂ ਨੂੰ ਪਾਰਟੀ ਦੇ ਰੰਗ ਵਿਚ ਰੰਗੇ ਜਾਣ ਦਾ ਮੁੱਦਾ ਭਾਰਤੀ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਹੈ। ਪਰਗਟ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਇਹ ਮਸਲਾ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਚੁੱਕਿਆ ਹੈ।

ਪਰਗਟ ਸਿੰਘ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਵੋਟਾਂ ਸਰਕਾਰੀ ਸਕੂਲਾਂ ਵਿਚ ਪੈਂਦੀਆਂ ਹਨ। ਆਮ ਆਦਮੀ ਪਾਰਟੀ ਨੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਲਈ ਇਨ੍ਹਾਂ ਸਕੂਲਾਂ ਨੂੰ ਪਾਰਟੀ ਦੇ ਝੰਡੇ ਦੇ ਰੰਗ ਵਿਚ ਰੰਗਣ ਦੇ ਹੁਕਮ ਜਾਰੀ ਕੀਤੇ ਹਨ। ਪਰਗਟ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਪਾਰਟੀ ਨੇ ਕਦੇ ਵੀ ਅਜਿਹਾ ਨਹੀਂ ਕੀਤਾ। ਸਾਬਕਾ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਸਕੂਲਾਂ ਨੂੰ ਰੰਗ ਕਰਵਾਉਣ ਦਾ ਫ਼ੈਸਲਾ ਸਕੂਲ ਪ੍ਰਬੰਧਕ ਕਮੇਟੀਆਂ ਦਾ ਹੁੰਦਾ ਹੈ।
