''ਚੋਣ ਡਿਊਟੀ ਕਟਾਉਣ ਤੋਂ ਪਰਹੇਜ਼ ਕਰੇ ਚੋਣ ਅਮਲਾ''

Monday, Mar 18, 2019 - 08:46 AM (IST)

''ਚੋਣ ਡਿਊਟੀ ਕਟਾਉਣ ਤੋਂ ਪਰਹੇਜ਼ ਕਰੇ ਚੋਣ ਅਮਲਾ''

ਬਠਿੰਡਾ : ਪੰਜਾਬ ਦੇ ਮੁੱਖ ਚੋਣਕਾਰ ਅਫਸਰ ਐਸ. ਕਰਨਾ ਰਾਜੂ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਜ਼ਿਲਾ ਚੋਣਕਾਰ ਅਫਸਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਖਾਸ ਹਦਾਇਤ ਕੀਤੀ ਕਿ ਕਿਸੇ ਵੀ ਕਰਮਚਾਰੀ ਦੀ ਡਿਊਟੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਨਾ ਕੱਟੀ ਜਾਵੇ ਅਤੇ ਜੇਕਰ ਕੋਈ ਕਰਮਚਾਰੀ ਆਪਣੀ ਡਿਊਟੀ ਕਟਵਾਉਣ ਲÂਂੀ ਕਹਿੰਦਾ ਹੈ ਤਾਂ ਉਸ ਵਲੋਂ ਖਾਸ ਮਜ਼ਬੂਰੀ ਹੋਣ ਕਾਰਨ ਸਬੂਤ ਪੇਸ਼ ਕਰਕੇ ਹੀ ਮੁੱਖ ਚੋਣ ਅਧਿਕਾਰੀ ਤੋਂ ਪ੍ਰਵਾਨਗੀ ਲੈਣੀ ਯਕੀਨੀ ਬਣਾਈ ਜਾਵੇ। ਇਹ ਜਾਣਕਾਰੀ ਜ਼ਿਲਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਪ੍ਰਨੀਤ ਨੇ ਦਿੱਤੀ।
ਜ਼ਿਲਾ ਚੋਣਕਾਰ ਅਫਸਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿਮੇਵਾਰੀ ਨਾਲ ਨਿਭਾਵੇ। ਉਨ੍ਹਾਂ ਚੋਣ ਅਮਲੇ ਨੂੰ ਡਿਊਟੀ ਕਟਾਉਣ ਤੋਂ ਪਰਹੇਜ਼ ਕਰਨ ਸਬੰਧੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਆਪਣੀ ਚੋਣ ਡਿਊਟੀ ਪ੍ਰਤੀ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਜਾਂ ਲਾਪਰਵਾਹੀ ਕਰਦਾ ਹੈ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਨੇ ਕਿਹਾ ਕਿ ਆਮ ਵੇਖਣ 'ਚ ਆਉਂਦਾ ਹੈ ਕਿ ਕਈ ਕਰਮਚਾਰੀਆਂ ਵੱਲੋਂ ਚੋਣਾਂ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਡਿਊਟੀ ਕਿਸੇ ਢੰਗ ਨਾਲ ਕਟਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜੋ ਕਿ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣ ਅਮਲੇ ਵੱਲੋਂ ਡਿਊਟੀ ਪ੍ਰਤੀ ਅਣਗਹਿਲੀ, ਲਾਪਰਵਾਹੀ ਜਾਂ ਕੋਈ ਗੈਰਹਾਜ਼ਰੀ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ ।


author

Babita

Content Editor

Related News