ਚੋਣ ਡਿਊਟੀਆਂ 'ਤੇ ਨਹੀਂ ਜਾਣਗੇ ਖਰੀਦ ਏਜੰਸੀਆਂ ਦੇ ਮੁਲਾਜ਼ਮ

03/23/2019 12:42:11 PM

ਮੋਗਾ—ਪੰਜਾਬ ਸਰਕਾਰ ਨੇ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮੰਡੀਆਂ 'ਚ ਕਣਕ ਦੀ ਖਰੀਦ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਸੂਬਾਈ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਮੁਲਾਜ਼ਮਾਂ ਦੀ ਚੋਣ ਡਿਊਟੀ ਨਾ ਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਪੱਤਰ ਜਾਰੀ ਕਰ ਦਿੱਤੀ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਸ਼ਵਜੀਤ ਖੰਨਾ ਨੇ ਹਦਾਇਤ ਕੀਤੀ ਕਿ ਲੋਕ ਸਭਾ ਚੋਣਾਂ ਦੌਰਾਨ ਮੰਡੀਆਂ 'ਚੋਂ ਕਣਕ ਦੀ ਖਰੀਦ ਕਰਨ ਵਾਲੀਆਂ ਮਾਰਕਫੈੱਡ, ਵੇਅਰਹਾਊਸ, ਪੰਜਾਬ ਐਗਰੋ ਆਦਿ ਸੂਬਾਈ ਏਜੰਸੀਆਂ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਡਿਊਟੀ ਨਾ ਲਾਈ ਜਾਵੇ। ਉਨ੍ਹਾਂ ਜਾਰੀ ਪੱਤਰ 'ਚ ਕਿਹਾ ਕਿ ਪੰਜਾਬ 'ਚ ਕਣਕ ਦਾ ਸੀਜ਼ਨ ਪਹਿਲੀ ਅਪਰੈਲ ਤੋਂ 30 ਮਈ ਤੱਕ ਚੱਲਦਾ ਹੈ। ਉਧਰ ਚੋਣ ਕਮਿਸ਼ਨ ਨੇ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਰਮਚਾਰੀ ਦੀ ਡਿਊਟੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਨਾ ਕੱਟੀ ਜਾਵੇ। ਜੇਕਰ ਕੋਈ ਕਰਮਚਾਰੀ ਆਪਣੀ ਡਿਊਟੀ ਕਟਵਾਉਣ ਲਈ ਕਹਿੰਦਾ ਹੈ ਤਾਂ ਉਸ ਵਲੋਂ ਖਾਸ ਮਜ਼ਬੂਰੀ ਹੋਣ ਕਾਰਨ ਸਬੂਤ ਪੇਸ਼ ਕਰਕੇ ਹੀ ਮੁੱਖ ਚੋਣ ਅਧਿਕਾਰੀ ਤੋਂ ਪ੍ਰਵਾਨਗੀ ਲੈਣੀ ਯਕੀਨੀ ਬਣਾਈ ਜਾਵੇ।

Shyna

This news is Content Editor Shyna