ਚੋਣ ਡਿਊਟੀ ਕਰਨ ਵਾਲੇ ਕਰਮਚਾਰੀਆਂ ਦੀ ਅੱਜ ਰਹੇਗੀ ਛੁੱਟੀ
Monday, May 20, 2019 - 12:37 AM (IST)

ਜਲੰਧਰ (ਬਿਊਰੋ)— ਚੋਣ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਰੈਸਟ ਦੇਣ ਲਈ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਉਨ੍ਹਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਚੋਣ ਕਮਿਸ਼ਨ ਅਧਿਕਾਰੀ ਨੇ ਕਿਹਾ ਕਿ ਪਿਛਲੇ ਕਈ ਹਫਤਿਆਂ ਤੋਂ ਚੋਣ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਨੇ ਨਿਰਪੱਖ ਢੰਗ ਨਾਲ ਚੋਣਾਂ ਕਰਵਾ ਕੇ ਇਕ ਮਿਸਾਲ ਕਾਇਮ ਕੀਤੀ ਹੈ, ਜਿਸ ਸਦਕਾ ਸੋਮਵਾਰ ਨੂੰ ਉਨ੍ਹਾਂ ਦੀ ਛੁੱਟੀ ਹੋਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ 'ਚ 23 ਹਜ਼ਾਰ ਕਰਮਚਾਰੀਆਂ ਨੇ ਚੋਣ ਡਿਊਟੀ ਨਿਭਾਈ ਹੈ, ਜਿਸ 'ਚ 10 ਹਜ਼ਾਰ ਮਹਿਲਾ ਕਰਮਚਾਰੀ ਸ਼ਾਮਲ ਹਨ।